Home / ਪੰਜਾਬ / ਰਾਜਾ ਵੜਿੰਗ ਦੇ ਪੀਏ ਤੇ ਉਸਦੇ ਸਾਥੀਆਂ ‘ਤੇ ਪੱਤਰਕਾਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ

ਰਾਜਾ ਵੜਿੰਗ ਦੇ ਪੀਏ ਤੇ ਉਸਦੇ ਸਾਥੀਆਂ ‘ਤੇ ਪੱਤਰਕਾਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ

ਬਠਿੰਡਾ/ਬਿਊਰੋ ਨਿਊਜ਼ : ਗਿੱਦੜਬਾਹਾ ਦੇ ਪੱਤਰਕਾਰ ਸ਼ਿਵਰਾਜ ਰਾਜੂ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿੱਜੀ ਸਕੱਤਰ ਵਜੋਂ ਵਿਚਰਦੇ ਜਸਪ੍ਰੀਤ ਭਲਾਈਆਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਟਰੱਕ ਯੂਨੀਅਨ ਗਿੱਦੜਬਾਹਾ ਦੇ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ ਅਤੇ 15 ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਵੀ ਕੇਸ ਦਰਜ ਕੀਤਾ ਹੈ। ਚੇਤੇ ਰਹੇ ਕਿ ਪੱਤਰਕਾਰ ਰਾਜੂ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਚਰਨਜੀਤ ਢਿੱਲੋਂ ਬਾਰੇ ਖ਼ਬਰ ਪ੍ਰਕਾਸ਼ਿਤ ਕੀਤੀ ਸੀ, ਜਿਸ ਤੋਂ ਪ੍ਰਧਾਨ ਭੜਕ ਉੱਠਿਆ ਅਤੇ ਉਸ ਨੇ ਸਾਥੀਆਂ ਨਾਲ ‘ਰਾਜੂ ਸਟੂਡੀਓ’ ਉਤੇ ਜਾ ਕੇ ਪੱਤਰਕਾਰ ਰਾਜੂ ਦੀ ਕੁੱਟਮਾਰ ਕੀਤੀ ਸੀ।

Check Also

ਅਟਾਰੀ ‘ਚ ਅਕਾਲੀ ਸਰਪੰਚ ਦਾ ਕਤਲ

ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਚੇਤ ਸਿੰਘ ਵਾਲਾ ਦੇ ਨੌਜਵਾਨ ਅਕਾਲੀ …