ਕਰਨਾਲ ਜੇਲ੍ਹ ਵਿਚੋਂ ਅੱਜ ਹੀ ਹੋਣਗੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਉਸ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ. ’ਚ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਨੌਦੀਪ ਕੌਰ ਨੂੰ ਅੱਜ ਹੀ ਕਰਨਾਲ ਜੇਲ੍ਹ ’ਚੋਂ ਰਿਹਾਅ ਕਰਵਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਨੌਦੀਪ ਕੌਰ ਨੂੰ ਦੋ ਕੇਸਾਂ ਵਿਚੋਂ ਜ਼ਮਾਨਤ ਮਿਲ ਚੁੱਕੀ ਸੀ ਅਤੇ ਤੀਜੇ ਕੇਸ ਵਿਚੋਂ ਅੱਜ ਜ਼ਮਾਨਤ ਮਿਲ ਗਈ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮਜ਼ਦੂਰ ਆਗੂ ਨੌਦੀਪ ਕੌਰ ਲੰਘੀ 12 ਜਨਵਰੀ ਤੋਂ ਜੇਲ੍ਹ ਵਿਚ ਬੰਦ ਹੈ। ਇਸ ਦੇ ਨਾਲ 26 ਜਨਵਰੀ ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ 18 ਹੋਰ ਕਿਸਾਨਾਂ ਨੂੰ ਵੀ ਅੱਜ ਜ਼ਮਾਨਤ
Read More »ਭਾਰਤ ਅਤੇ ਪਾਕਿਸਤਾਨ ਦੇ ਸੀਨੀਅਰ ਫੌਜੀ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ
ਕਸ਼ਮੀਰ ਨਾਲ ਲੱਗਦੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਬਣੀ ਸਹਿਮਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਸਹਿਮਤ ਹਨ, ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਗੋਲੀਬਾਰੀ ਜਾਰੀ ਹੈ। ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ …
Read More »