Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਲੜਨ ਦੀ ਇੱਛਾ ਪ੍ਰਗਟਾਈ

ਕੈਪਟਨ ਅਮਰਿੰਦਰ ਨੇ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਲੜਨ ਦੀ ਇੱਛਾ ਪ੍ਰਗਟਾਈ

amrinder singh photo sਐਸ ਜੀ ਪੀ ਸੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਕਾਂਗਰਸ ‘ਚ ਹੋਏ ਸ਼ਾਮਲ
ਪਟਿਆਲਾ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੀ ਇੱਛਾ ਹੈ ਕਿ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਚੋਣ ਲੜਨ। ਹਾਲਾਂਕਿ ਉਹ ਆਪਣੇ ਹਲਕੇ ਪਟਿਆਲਾ ਤੋਂ ਹੀ ਚੋਣ ਲੜਨ ਦੀ ਗੱਲ ਕਰ ਰਹੇ ਹਨ। ਇਸ ਲਈ ਕੈਪਟਨ ਨੇ ਆਪਣੀ ਇਹ ਇੱਛਾ ਜ਼ਾਹਿਰ ਕਰਦਿਆਂ ਬਾਦਲ ਨੂੰ ਪਟਿਆਲਾ ਤੋਂ ਉਨ੍ਹਾਂ ਖਿਲਾਫ ਚੋਣ ਲੜਨ ਲਈ ਵੰਗਾਰਿਆ ਹੈ।  ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਵਿਚ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਇੱਕ ਵਾਰ ਮੁੱਖ ਮੰਤਰੀ ਬਾਦਲ ਦੇ ਵਿਰੁੱਧ ਚੋਣ ਲੜਣ ਦੀ ਹੈ ਪਰ ਉਹ ਆਪਣੀ ਪਟਿਆਲਾ ਸੀਟ ਛੱਡਣ ਲਈ ਵੀ ਤਿਆਰ ਨਜ਼ਰ ਨਹੀਂ ਆਏ। ਦੂਜੇ ਪਾਸੇ ਉਨ੍ਹਾਂ ਇਹ ਇਸ਼ਾਰਾ ਜ਼ਰੂਰ ਕੀਤਾ ਕਿ ਬਾਦਲ ਚਾਹੁਣ ਤਾਂ ਪਟਿਆਲਾ ਵਿਖੇ ਆ ਕੇ ਉਨ੍ਹਾਂ ਖਿਲਾਫ ਚੋਣ ਲੜ ਸਕਦੇ ਹਨ।
ਅੱਜ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਖੇਮੇ ਵਿੱਚ ਇੱਕ ਹੋਰ ਸੰਨ੍ਹ ਲਾਈ ਹੈ। ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਐਸ.ਜੀ.ਪੀ.ਸੀ. ਮੈਂਬਰ ਹਜ਼ਾਰਾਂ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

Check Also

ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਪੈਣ ਲੱਗਾ ਹੋਰ ਖਿਲਾਰਾ

16 ਆਗੂਆਂ ਨੇ ਡਾ. ਬਲਬੀਰ ਸਿੰਘ ਦੀ ਕਾਰਜਸ਼ੈਲੀ ਵਿਰੁੱਧ ਦਿੱਤੇ ਅਸਤੀਫ਼ੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ …