Breaking News
Home / ਪੰਜਾਬ / ਪਟਨਾ ਸਾਹਿਬ ਵਿਖੇ ਨਿਸ਼ਾਨ-ਏ-ਖ਼ਾਲਸਾ ਦੀ ਸਥਾਪਨਾ

ਪਟਨਾ ਸਾਹਿਬ ਵਿਖੇ ਨਿਸ਼ਾਨ-ਏ-ਖ਼ਾਲਸਾ ਦੀ ਸਥਾਪਨਾ

1395972__d102197290ਜਗਰਾਉਂ/ਬਿਊਰੋ ਨਿਊਜ਼ : ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਵਿਖੇ ਨਿਸ਼ਾਨ-ਏ-ਖ਼ਾਲਸਾ ਦੀ ਸਥਾਪਨਾ ਕੀਤੀ ਗਈ ਹੈ।  ਸ਼ਹਿਰ ਦੇ ਰੇਲਵੇ ਸਟੇਸ਼ਨ ਕੋਲ ਪੈਂਦੇ ਚਾਕ ਸ਼ਿਕਾਰਪੁਰ ਨੇੜੇ 85 ਫੁੱਟ ਉੱਚੇ ਸਥਾਪਤ ਕੀਤੇ ਨਿਸ਼ਾਨ-ਏ-ਖ਼ਾਲਸਾ ਦੀ ਸੇਵਾ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਰਨਾਲਾ ਤੋਂ ਸੰਤ ਕਰਨੈਲ ਸਿੰਘ ਤੱਲੇਵਾਲ ਅਤੇ ਸੰਤ ਚਮਕੌਰ ਸਿੰਘ ਦੀ ਦੇਖ-ਰੇਖ ਹੇਠ ਕੀਤੀ ਗਈ ਹੈ। ਇਹ ਨਿਸ਼ਾਨ-ਏ-ਖਾਲਸਾ 85 ਫੁੱਟ ਉਚਾ ਹੈ 4.5 ਟਨ ਭਾਰਾ ਸਟੀਲ ਨਾਲ ਬਣਿਆ ਹੋਇਆ ਹੈ।  ਇਸ ਯਾਦਗਾਰੀ ਚਿੰਨ੍ਹ ਸੇਵਾ ਕਰਨ ਸਮੇਂ ਅਰਦਾਸ ਭਾਈ ਸ਼ਿਆਮ ਸਿੰਘ ਗ੍ਰੰਥੀ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕਿਹਾ ਕਿ ਗੁਰੂ ਨਗਰੀ ਵਿਖੇ ਸਥਾਪਤ ਇਹ ਨਿਸ਼ਾਨ-ਏ-ਖ਼ਾਲਸਾ, ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਖ਼ਾਲਸੇ ਦੀ ਚੜ੍ਹਦੀ ਕਲਾ ਅਤੇ ਨਿਆਰੇਪਣ ਦਾ ਪ੍ਰਤੀਕ ਹੈ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਵੱਲੋਂ ਜਨਰਲ ਸਕੱਤਰ ਸਰਜਿੰਦਰ ਸਿੰਘ ਨੇ ਸਿੱਖ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੀਤ ਪ੍ਰਧਾਨ ਸੁਲਿੰਦਰ ਸਿੰਘ, ਬੀਬੀ ਕੰਵਲਜੀਤ ਕੌਰ, ਸਕੱਤਰ ਮਹਿੰਦਰ ਸਿੰਘ ਛਾਬੜਾ, ਸ਼ਤਾਬਦੀ ਸਮਾਗਮਾਂ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਹਿੰਦਰਪਾਲ ਸਿੰਘ ਢਿੱਲਣ, ਬਾਲ ਲੀਲਾ ਗੁਰਦੁਆਰਾ ਸਾਹਿਬ ਤੋਂ ਭਾਈ ਗੁਰਵਿੰਦਰ ਸਿੰਘ, ਸੁਪਰਡੈਂਟ ਅਵਤਾਰ ਸਿੰਘ, ਦਲਜੀਤ ਸਿੰਘ ਅਤੇ ਗੁਰੂ ਨਾਨਕ ਸੇਵਾ ਸੁਸਾਇਟੀ ਵੱਲੋਂ ਭਾਈ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ। ਇਸ ਤੋਂ ਬਾਅਦ ਨਿਸ਼ਾਨ-ਏ ਖ਼ਾਲਸਾ ਦੀ ਸੇਵਾ ਕਰਨ ਵਾਲੇ ਸੰਤ ਕਰਨੈਲ ਸਿੰਘ ਅਤੇ ਸੰਤ ਚਮਕੌਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …