Breaking News
Home / ਪੰਜਾਬ / ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਕਹਿਣਾ

ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦਾ ਕਹਿਣਾ

Lal-SinghCongressਕੈਪਟਨ ਅਮਰਿੰਦਰ ਹੋਣਗੇ ਪੰਜਾਬ ਦੇ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦਾ ਪ੍ਰਧਾਨ ਹੀ ਪੰਜਾਬ ਦਾ ਮੁੱਖ ਮੰਤਰੀ ਬਣਦਾ ਹੈ ਤੇ ਕਾਂਗਰਸ ਦੇ ਅਗਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹੋਣਗੇ। ਇਹ ਗੱਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਹੈ ਕਿ ਪੰਜਾਬ ਵਿਚ ਹਮੇਸ਼ਾ ਕਾਂਗਰਸ ਪ੍ਰਧਾਨ ਹੀ ਪੰਜਾਬ ਦਾ ਮੁੱਖ ਮੰਤਰੀ ਬਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਸਮੱਰਥਨ ਮਿਲ ਰਿਹਾ ਹੈ ਤੇ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ।
ਕਾਂਗਰਸ ਦੀਆਂ ਉਮੀਦਵਾਰ ਨਾਮਜ਼ਦਗੀਆਂ ਲੈਣ ਵਾਲੀ ਕਮੇਟੀ ਦੇ ਮੁਖੀ ਕੈਪਟਨ ਸੰਦੀਪ ਸੰਧੂ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਨੂੰ ਹਰ ਹਲਕੇ ਵਿਚ ਵੱਡੇ ਪੱਧਰ ‘ਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਿਲੀਆਂ ਹਨ। ਇਕ-ਇਕ ਹਲਕੇ ਵਿਚ ਕਈ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ ਤੇ ਜਲਦ ਹੀ ਕਾਂਗਰਸ ਉਮੀਦਵਾਰਾਂ ਦੇ ਨਾਵਾਂ ‘ਤੇ ਮੋਹਰ ਲਗਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰਾਂ ਵਿਚ ਹਰ ਫੀਲਡ ਦੇ ਵਿਅਕਤੀ ਹਨ ਤੇ ਉਮੀਦਵਾਰਾਂ ਵਿਚ ਕਾਫੀ ਉਤਸ਼ਾਹ ਹੈ।

Check Also

ਲੰਗਰ ਦੀ ਰਸਦ ‘ਤੇ ਲੱਗੇ ਜੀ.ਐਸ.ਟੀ. ਦੀ ਪਹਿਲੀ ਕਿਸ਼ਤ ਵਜੋਂ 57 ਲੱਖ ਰੁਪਏ ਆਏ ਵਾਪਸ     

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਬਾਦਲ ਨੇ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਲੰਗਰ …