Breaking News
Home / ਪੰਜਾਬ / ‘ਆਪ’ ਵੱਲੋਂ ਥਾਣਿਆਂ ਨੂੰ ਘੇਰਨ ਦੀ ਚਿਤਾਵਨੀ

‘ਆਪ’ ਵੱਲੋਂ ਥਾਣਿਆਂ ਨੂੰ ਘੇਰਨ ਦੀ ਚਿਤਾਵਨੀ

5ਪੁਲਿਸ ਸਰਕਾਰ ਦੀ ਸਰਪ੍ਰਸਤੀ ਹੇਠ ਕਰਦੀ ਹੈ ਕੰਮ : ਖਹਿਰਾ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ਦੇ ਗੁੰਡਿਆਂ ‘ਤੇ ਪੁਲਿਸ ਕਾਰਵਾਈ ਕਰੇ, ਨਹੀਂ ਤਾਂ ਆਮ ਆਦਮੀ ਪਾਰਟੀ ਥਾਣਿਆਂ ਦਾ ਘਿਰਾਓ ਕਰੇਗੀ। ਇਸ ਮਾਮਲੇ ਵਿਚ ਪੁਲਿਸ ਨੂੰ ਐਸ.ਆਈ.ਟੀ. ਬਣਾ ਕੇ ਦੋ ਦਿਨਾਂ ਵਿਚ ਰਿਪੋਰਟ ਦੇਣੀ ਚਾਹੀਦੀ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਆਗੂ  ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਨੇ ਕਹੀ ਹੈ। ਉਨ੍ਹਾਂ ਅੱਜ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਡਰ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਮਿਲ ਕੇ ਮਲੋਟ ਕਾਂਡ ਵਿਚ ਅਕਾਲੀ ਦਲ ਦੇ ਲੀਡਰਾਂ ਤੇ ਵਰਕਰਾਂ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਖਹਿਰਾ ਨੇ ਕਿਹਾ ਕਿ ਜੇ ਪੁਲਿਸ ਕਾਰਵਾਈ ਨਹੀਂ ਕਰਦੀ ਤਾਂ ‘ਆਪ’ ਪੰਜਾਬ ਭਰ ਵਿਚ ਸਰਕਾਰ ਖ਼ਿਲਾਫ ਸੰਘਰਸ਼ ਤਿੱਖਾ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਕਾਲੀ ਦਲ ਦੀ ਸ੍ਰਪਰਸਤੀ ਹੇਠ ਕੰਮ ਕਰ ਰਹੀ ਹੈ ਇਸੇ ਕਰਕੇ ਹੀ ਅਜਿਹੇ ਕਾਂਡ ਲਗਾਤਾਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਦੀ ਹਿੰਸਾ ਵਿਚ ਆਮ ਆਦਮੀ ਪਾਰਟੀ ਦੇ ਕਿਸੇ ਲੀਡਰ ਜਾਂ ਵਰਕਰ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

Check Also

ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਪੈਣ ਲੱਗਾ ਹੋਰ ਖਿਲਾਰਾ

16 ਆਗੂਆਂ ਨੇ ਡਾ. ਬਲਬੀਰ ਸਿੰਘ ਦੀ ਕਾਰਜਸ਼ੈਲੀ ਵਿਰੁੱਧ ਦਿੱਤੇ ਅਸਤੀਫ਼ੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ …