Breaking News
Home / ਪੰਜਾਬ / ਆਪ’ ਦੀ ਤੀਜੀ ਸੂਚੀ ਵਿਚ ਹੋਵੇਗਾ 50 ਉਮੀਦਵਾਰਾਂ ਦਾ ਨਾਂ

ਆਪ’ ਦੀ ਤੀਜੀ ਸੂਚੀ ਵਿਚ ਹੋਵੇਗਾ 50 ਉਮੀਦਵਾਰਾਂ ਦਾ ਨਾਂ

2015_8$largeimg17_Aug_2015_200216233ਫੂਲਕਾ ਦੀ ਨਰਾਜ਼ਗੀ ਦੀਆਂ ਖ਼ਬਰਾਂ ਨੂੰ ਕੀਤਾ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਸਤੰਬਰ ਮਹੀਨੇ ਦੇ ਅੰਤਿਮ ਹਫ਼ਤੇ ਵਿੱਚ ਐਲਾਨ ਦਿੱਤੀ ਜਾਵੇਗੀ। ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਖਿਆ ਹੈ ਕਿ ਤੀਜੀ ਸੂਚੀ ਵਿੱਚ ਕਰੀਬ 50 ਉਮੀਦਵਾਰਾਂ ਦਾ ਨਾਮ ਸ਼ਾਮਲ ਹੋਵੇਗਾ। ਉਨ੍ਹਾਂ ਆਖਿਆ ਕਿ ਸੂਚੀ ਉੱਤੇ ਕੰਮ ਚੱਲ ਰਿਹਾ ਹੈ ਤੇ ਉਮੀਦ ਹੈ ਕਿ ਛੇਤੀ ਪੂਰਾ ਕਰਕੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਹਰਸਿਮਰਤ ਕੌਰ ਬਾਦਲ ਵੱਲੋਂ ‘ਆਪ’ ਨੂੰ ਕਾਂਗਰਸ ਦੀ ‘ਬੀ’ ਟੀਮ ਸਬੰਧੀ ਦਿੱਤੇ ਗਏ ਬਿਆਨ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਆਖਿਆ ਕਿ ‘ਬੀ’ ਨਹੀਂ ਸਗੋਂ ਲੋਕਾਂ ਦੀ ‘ਏ’ ਟੀਮ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਐਚ.ਐਸ. ਫੂਲਕਾ ਦੀ ਨਾਰਾਜ਼ਗੀ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ। ਉਨ੍ਹਾਂ ਆਖਿਆ ਕਿ ਇੱਕ ਸਾਜ਼ਿਸ਼ ਤਹਿਤ ਵਿਰੋਧੀ ਪਾਰਟੀਆਂ ਅਜਿਹਾ ਕਰ ਰਹੀਆਂ ਹਨ।

Check Also

ਨਸ਼ੇ ਦੀ ਓਵਰ ਡੋਜ਼ ਨੇ ਫਿਰੋਜ਼ਪੁਰ ‘ਚ ਲਈ ਨੌਜਵਾਨ ਦੀ ਜਾਨ

ਕਰਜ਼ਈ ਕਿਸਾਨ ਨੇ ਵੀ ਕੀਤੀ ਆਤਮ ਹੱਤਿਆ ਮੁੱਦਕੀ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਸਰਕਾਰ ਅਤੇ …