Breaking News
Home / 2016 / November

Monthly Archives: November 2016

ਭਗਵੰਤ ਮਾਨ ਖਿਲਾਫ ਸ਼ਿਕਾਇਤ ਪਹੁੰਚੀ ਸ੍ਰੀ ਅਕਾਲ ਤਖਤ ਸਾਹਿਬ

ਭਗਵੰਤ ਮਾਨ ਨੇ ‘ਰਾਜ ਕਰੇਗਾ ਖਾਲਸਾ ਆਕੀ ਰਹੇ ਨ ਕੋਇ’ ਦੀ ਥਾਂ ਕਿਹਾ ‘ਰਾਜ ਕਰੇਗਾ ਖਾਲਸਾ, ਮਰਾਸੀ ਰਹੇ ਨ ਕੋਇ’ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਪਹੁੰਚੀ ਹੈ। ਭਾਜਪਾ ਦੇ ਕੌਮੀ ਸਕੱਤਰ ਆਰ.ਪੀ. ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ …

Read More »

ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਕੀਤੀ ਰੈਲੀ, ਕਾਂਗਰਸੀ ਮਹਿਲਾ ਵਰਕਰਾਂ ਨੇ ਕੀਤਾ ਵਿਰੋਧ

ਕੈਪਟਨ ਦੇ ਸਵਿਸ ਖਾਤਿਆਂ ਅਤੇ ਬਿਕਰਮ ਮਜੀਠੀਆ ਦੇ ਨਸ਼ੇ ਦੇ ਕਾਰੋਬਾਰ ਖਿਲਾਫ ਕੱਢੀ ਭੜਾਸ ਅੰਮ੍ਰਿਤਸਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਅੰਮ੍ਰਿਤਸਰ ਦੇ ਦੱਖਣੀ ਵਿਧਾਨ ਸਭਾ ਖੇਤਰ ਵਿੱਚ ਰੈਲੀ ਕੀਤੀ ਗਈ। ਰੈਲੀ ਦੌਰਾਨ ਮਹਿਲਾ ਕਾਂਗਰਸੀ ਵਰਕਰਾਂ ਨੇ ਕੇਜਰੀਵਾਲ ਦਾ ਵਿਰੋਧ ਕੀਤਾ। ਪਰ ਵਿਰੋਧ ਕਰ ਰਹੀਆਂ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਉਥੋਂ …

Read More »

ਬਹੁਜਨ ਸਮਾਜ ਪਾਰਟੀ ਵੱਲੋਂ 12 ਹੋਰ ਉਮੀਦਵਾਰਾਂ ਦਾ ਐਲਾਨ

ਸ਼ਾਮ ਚੁਰਾਸੀ ਤੋਂ ਭਗਵਾਨ ਦਾਸ ਨੂੰ ਉਮੀਦਵਾਰ ਐਲਾਨਿਆ ਬੰਗਾ/ਬਿਊਰੋ ਨਿਊਜ਼ ਬੰਗਾ ਵਿਖੇ ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਰੈਲੀ ਦੌਰਾਨ ਡਾ. ਮੇਘ ਰਾਜ ਸਿੰਘ ਇੰਚਾਰਜ ਪੰਜਾਬ ਤੇ ਅਵਤਾਰ ਸਿੰਘ ਕਰੀਮਪੁਰੀ ਨੇ 12 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚ ਲਹਿਰਾ ਸੰਗਰੂਰ ਤੋਂ ਰਾਮ ਦਾਸ, ਸ਼ਾਮ ਚੁਰਾਸੀ ਤੋਂ ਭਗਵਾਨ …

Read More »

ਸੁੱਚਾ ਸਿੰਘ ਛੋਟੇਪੁਰ ਦੀ ਪਾਰਟੀ ‘ਆਪਣਾ ਪੰਜਾਬ’ ਵਲੋਂ ਵੀ 15 ਨਵੇਂ ਉਮੀਦਵਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੁੱਚਾ ਸਿੰਘ ਛੋਟੇਪੁਰ ਦੀ ਪਾਰਟੀ ‘ਆਪਣਾ ਪੰਜਾਬ’ ਵਲੋਂ 15 ਨਵੇਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਤਰ੍ਹਾਂ ਪਾਰਟੀ ਨੇ ਹੁਣ ਤੱਕ 30 ਉਮੀਦਵਾਰ ਐਲਾਨ ਦਿੱਤੇ ਹਨ। ਇਸ ਸੂਚੀ ਮੁਤਾਬਕ ਪਠਾਨਕੋਟ ਤੋਂ ਅਸ਼ੋਕ ਡੋਗਰਾ, ਜਲੰਧਰ ਤੋਂ ਦਲੀਪ ਸਿੰਘ, ਅੰਮ੍ਰਿਤਸਰ …

Read More »

ਸੁਪਰੀਮ ਕੋਰਟ ਦਾ ਫੈਸਲਾ

ਕਿਹਾ, ਸਿਨੇਮਾਘਰਾਂ ‘ਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਇਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਉਂਦੇ ਹੋਏ ਹੁਕਮ ਦਿੱਤਾ ਹੈ ਕਿ ਦੇਸ਼ ਦੇ ਸਾਰੇ ਸਿਨੇਮਾਘਰਾਂ ਵਿੱਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਇਆ ਜਾਏ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਿਨੇਮਾਘਰਾਂ ਵਿੱਚ …

Read More »

ਸੁਪਰੀਮ ਕੋਰਟ ਵਲੋਂ ਐਸ.ਵਾਈ.ਐਲ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਐਸ.ਵਾਈ.ਐਲ. ਨਹਿਰ ਦੇ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਦੇ ਪੁਲਿਸ ਮੁਖੀ ਤੋਂ ਨਹਿਰ ਦੀ ਉਸਾਰੀ ਲਈ ਐਕਵਾਇਰ …

Read More »

ਪਾਕਿ ਦੇ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ 7 ਜਵਾਨਾਂ ‘ਚ ਬਟਾਲਾ ਦਾ ਸੁਖਰਾਜ ਸਿੰਘ ਵੀ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ ਕਸ਼ਮੀਰ ਦੇ ਨਗਰੋਟਾ ਵਿਚ ਲੰਘੇ ਕੱਲ੍ਹ ਹੋਏ ਅੱਤਵਾਦੀ ਹਮਲੇ ਦੌਰਾਨ ਫੌਜ ਦੇ 7 ਜਵਾਨ ਸ਼ਹੀਦ ਹੋਏ ਸਨ। ਮੁਕਾਬਲੇ ਦੌਰਾਨ ਸ਼ਹੀਦ ਹੋਣ ਵਾਲੇ 7 ਜਵਾਨਾਂ ਵਿਚੋਂ ਇੱਕ ਸੁਖਰਾਜ ਸਿੰਘ ਪੰਜਾਬ ਦੇ ਬਟਾਲਾ ਦਾ ਰਹਿਣ ਵਾਲਾ ਸੀ। ਸੁਖਰਾਜ ਦੀ ਸ਼ਹਾਦਤ ਤੋਂ ਬਾਅਦ ਪੂਰੇ ਬਟਾਲੇ ਵਿਚ ਸੋਗ ਦਾ ਮਾਹੌਲ ਹੈ। ਪਰ …

Read More »

ਕੈਪਟਨ ਅਮਰਿੰਦਰ ਨੇ ‘ਆਪ’ ਆਗੂਆਂ ‘ਤੇ ਲੱਗੇ ਦੋਸ਼ਾਂ ਦੀ ਜਾਂਚ ਮੰਗੀ

ਕੇਜਰੀਵਾਲ ਸਮੇਤ ਪਾਰਟੀ ਦੇ ਹੋਰ ਆਗੂਆਂ ‘ਤੇ ਲੱਗੇ ਸਨ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਖਿਲਾਫ ਲੱਗੇ ਨਸ਼ਾਖੋਰੀ, ਭ੍ਰਿਸ਼ਟਾਚਾਰ ਤੇ ਅੰਤਰਰਾਸ਼ਟਰੀ ਅਪਰਾਧਾਂ ਦੇ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।  ਉਨ੍ਹਾਂ ਨੇ …

Read More »

ਕ੍ਰਿਕਟਰ ਯੁਵਰਾਜ ਸਿੰਘ ਦੀ ਹੇਜ਼ਲ ਨਾਲ ਹੋਈ ਸ਼ਾਦੀ

ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟਰ ਯੁਵਰਾਜ ਸਿੰਘ ਦੀ ਇੰਗਲੈਂਡ ਦੀ ਮਾਡਲ ਹੇਜਲ ਕੀਚ ਨਾਲ ਅੱਜ ਸ਼ਾਦੀ ਹੋ ਗਈ ਹੈ। ਯੁਵਰਾਜ ਦੇ ਅਨੰਦ ਕਾਰਜ ਦੀ ਰਸਮ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਚ ਹੋਈ ਹੈ। ਇਸ ਮੌਕੇ ਯੁਵਰਾਜ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਹੋਏ ਪ੍ਰੋਗਰਾਮਾਂ ਵਿਚ ਭਾਰਤੀ ਕ੍ਰਿਕਟ ਟੀਮ …

Read More »

ਮੁਕੇਰੀਆਂ ‘ਚ ਇਨਕਲਾਬ ਰੈਲੀ ਦੌਰਾਨ ਕੇਜਰੀਵਾਲ ਨੇ ਬਾਦਲ ਅਤੇ ਕੈਪਟਨ ਅਮਰਿੰਦਰ ‘ਤੇ ਲਗਾਏ ਦੋਸ਼

ਕਿਹਾ, ਇਨ੍ਹਾਂ ਕੋਲੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ ਮੁਕੇਰੀਆਂ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਤਬਾਹ ਕਰਨ ਦੇ ਦੋਸ਼ ਲਗਾਏ। ਮੁਕੇਰੀਆਂ ਵਿਖੇ ਪੰਜਾਬ ਇਨਕਲਾਬ ਰੈਲੀ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੈਪਟਨ …

Read More »