Breaking News
Home / ਪੰਜਾਬ / ‘ਆਪ’ ਦੀ ਪੰਜਾਬ ਲੀਡਰਸ਼ਿਪ 3 ਨਵੰਬਰ ਨੂੰ ਭੁੱਖ ਹੜਤਾਲ ‘ਤੇ ਬੈਠੇਗੀ

‘ਆਪ’ ਦੀ ਪੰਜਾਬ ਲੀਡਰਸ਼ਿਪ 3 ਨਵੰਬਰ ਨੂੰ ਭੁੱਖ ਹੜਤਾਲ ‘ਤੇ ਬੈਠੇਗੀ

aap-logo-650_650x400_41428497829ਮਾਮਲਾ : ’84 ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਦਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ 84 ਕਤਲੇਆਮ ਦੇ ਮੁੱਦੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ‘ਆਪ’ ਦੀ ਪੰਜਾਬ ਲੀਡਰਸ਼ਿਪ ਤਿੰਨ ਨਵੰਬਰ ਨੂੰ ਭੁੱਖ ਹੜਤਾਲ ‘ਤੇ ਬੈਠੇਗੀ। ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੂਹਰੇ ਪੂਰੇ ਦਿਨ ਲਈ ਹੜਤਾਲ ਕੀਤੀ ਜਾਏਗੀ। ‘ਆਪ’ ਦੇ ਸਹਿ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ 1984 ਕਤਲੇਆਮ ਪੀੜਤਾਂ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ। ਇਹ ਬੇਹੱਦ ਸ਼ਰਮਨਾਕ ਗੱਲ ਹੈ। ਜਰਨੈਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਐਸ.ਆਈ.ਟੀ. ਤੋਂ 234 ਕੇਸਾਂ ਨੂੰ ਦੁਬਾਰਾ ਤੋਂ ਖੁੱਲ੍ਹਵਾਏ ਤਾਂ ਕਿ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।
ਜਰਨੈਲ ਸਿੰਘ ਨੇ ਕਿਹਾ ਕਿ 1984 ਕਤਲੇਆਮ ਪੀੜਤਾਂ ਦੇ ਮੁਆਵਜ਼ੇ ਵਿੱਚ ਅਕਾਲੀ ਦਲ ਨੇ ਘਪਲਾ ਕੀਤਾ ਹੈ, ਉਸ ਦੀ ਵੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਦੱਸਣ ਜਗਦੀਸ਼ ਟਾਇਟਲਰ ਦੋਸ਼ੀ ਹਨ ਜਾਂ ਨਹੀਂ।

Check Also

ਬੇਅਦਬੀ ਮਾਮਲਿਆਂ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ

ਬਿੱਟੂ ਦੀ ਨਾਭਾ ਜੇਲ੍ਹ ਵਿਚ ਹੀ ਦੋ ਸਿੱਖ ਕੈਦੀਆਂ ਨੇ ਕਰ ਦਿੱਤੀ ਸੀ ਹੱਤਿਆ ਫਰੀਦਕੋਟ/ਬਿਊਰੋ …