Breaking News
Home / ਭਾਰਤ / ਆਮ ਆਦਮੀ ਪਾਰਟੀ ਨੂੰ ਚੋਣ ਕਮਿਸ਼ਨ ਦਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੂੰ ਚੋਣ ਕਮਿਸ਼ਨ ਦਾ ਵੱਡਾ ਝਟਕਾ

aap-logo-650_650x400_4142849782927 ਵਿਧਾਇਕਾਂ ਨੂੰ ਕੀਤਾ ਨੋਟਿਸ ਜਾਰੀ, 11 ਨਵੰਬਰ ਤੱਕ ਮੰਗਿਆ ਜਵਾਬ
ਮਾਮਲਾ, ਦਿੱਲੀ ਦੇ ਹਸਪਤਾਲਾਂ ਵਿਚ ਮਰੀਜ਼ ਭਲਾਈ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਚੋਣ ਕਮਿਸ਼ਨ ਨੇ ‘ਆਪ’ ਦੇ 27 ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ 11 ਨਵੰਬਰ ਤੱਕ ਜਵਾਬ ਤਲਬ ਕੀਤਾ ਹੈ। ਇਹ ਨੋਟਿਸ ਦਿੱਲੀ ਦੇ ਹਸਪਤਾਲਾਂ ਵਿੱਚ ਮਰੀਜ਼ ਭਲਾਈ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦੇ ਮਾਮਲੇ ਵਿੱਚ ਜਾਰੀ ਕੀਤੇ ਗਏ ਹਨ।
ਚੋਣ ਕਮਿਸ਼ਨ ਨੇ ‘ਆਪ’ ਦੇ 27 ਵਿਧਾਇਕਾਂ ਤੋਂ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਦਾ ਅਹੁਦਾ ਲਾਭ ਦੇ ਅਹੁਦੇ ਦੇ ਦਾਇਰੇ ਵਿੱਚ ਮੰਨ ਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਚੋਣ ਕਮਿਸ਼ਨ ਕੋਲ ਕੀਤੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਨਿਯਮਾਂ ਦੇ ਹਿਸਾਬ ਨਾਲ ਮਰੀਜ਼ ਭਲਾਈ ਕਮੇਟੀ ਦਾ ਪ੍ਰਧਾਨ ਵਿਧਾਇਕ ਨਹੀਂ ਹੋ ਸਕਦਾ ਜਦੋਂਕਿ ‘ਆਪ’ ਦੇ 27 ਵਿਧਾਇਕਾਂ ਨੂੰ ਕਮੇਟੀਆਂ ਦਾ ਪ੍ਰਧਾਨ ਬਣਾਇਆ ਗਿਆ ਹੈ। ਪਹਿਲਾਂ ਸੰਸਦੀ ਸਕੱਤਰ ਮਾਮਲੇ ਵਿੱਚ 21 ਵਿਧਾਇਕ ਤੇ ਹੁਣ ਮਰੀਜ਼ ਭਲਾਈ ਕਮੇਟੀ ਮਾਮਲੇ ਵਿੱਚ 27 ਵਿਧਾਇਕ ਘਿਰ ਗਏ ਹਨ।

Check Also

ਤਾਮਿਲਨਾਡੂ ਦੇ ਤਟ ਨਾਲ ਟਕਰਾਇਆ ਚੱਕਰਵਾਤੀ ਤੂਫਾਨ ‘ਗਾਜ਼ਾ’

23 ਵਿਅਕਤੀਆਂ ਦੀ ਮੌਤ, 81 ਹਜ਼ਾਰ ਵਿਅਕਤੀਆਂ ਨੂੰ ਰਾਹਤ ਕੈਂਪਾਂ ‘ਚ ਭੇਜਿਆ ਚੇਨਈ/ਬਿਊਰੋ ਨਿਊਜ਼ ਚੱਕਰਵਾਤੀ …