Breaking News
Home / ਪੰਜਾਬ / ‘ਆਪ’ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

‘ਆਪ’ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

3ਮੰਡੀਆਂ ‘ਚ ਕਿਸਾਨਾਂ ਦੇ ਹੱਕ ‘ਚ ਲਾਏ ਧਰਨੇ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨੀ ਦੀਆਂ ਸਮੱਸਿਆਵਾਂ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤਹਿਤ ਪਾਰਟੀ ਨੇ ਅੱਜ ਜ਼ਿਲ੍ਹਾ ਪੱਧਰ ਉੱਤੇ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਵਿੱਕਰੀ ਨਾ ਹੋਣ ਕਾਰਨ ਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਮੁੱਦੇ ਉੱਤੇ ਗੱਲਬਾਤ ਕੀਤੀ ਤੇ ਧਰਨੇ ਦਿੱਤੇ।
ਪਾਰਟੀ ਨੇ ਦੋਸ਼ ਲਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮੰਡੀਆਂ ਵਿੱਚ ਝੋਨੇ ਦੀ ਸਹੀ ਵਿਕਰੀ ਨਹੀਂ ਹੋ ਰਹੀ ਤੇ ਨਾ ਹੀ ਫ਼ਸਲ ਦੀ ਅਦਾਇਗੀ ਹੋ ਰਹੀ ਹੈ। ਇਸ ਕਰਕੇ ਕਿਸਾਨ ਖ਼ੁਦਕੁਸ਼ੀ ਦੇ ਰਾਹ ਤੁਰ ਪਿਆ ਹੈ। ਆਮ ਆਦਮੀ ਪਾਰਟੀ ਅਨੁਸਾਰ ਪੰਜਾਬ ਦਾ ਕਿਸਾਨ ਇਸ ਸਮੇਂ ਸਭ ਤੋਂ ਮਾੜੀ ਹਾਲਤ ਵਿੱਚ ਹੈ। ਫ਼ਸਲ ਦਾ ਸਹੀ ਮੁੱਲ ਨਾ ਮਿਲਣ ਕਾਰਨ ਉਹ ਪਹਿਲਾਂ ਹੀ ਪ੍ਰੇਸ਼ਾਨ ਸੀ। ਹੁਣ ਪਾਲੀ ਹੋਈ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਉਸ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ। ਦੂਜੇ ਪਾਸੇ ਕਈ ਥਾਵਾਂ ‘ਤੇ ਇਹ ਧਰਨੇ ਠੁੱਸ ਹੋਣ ਦੀ ਵੀ ਜਾਣਕਾਰੀ ਮਿਲੀ ਹੈ।

Check Also

ਪਦਮਸ੍ਰੀ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਿਯੁਕਤ

ਨਵਜੋਤ ਸਿੱਧੂ ਨੇ ਸੁਰਜੀਤ ਪਾਤਰ ਹੋਰਾਂ ਦੇ ਘਰ ਜਾ ਕੇ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ …