Breaking News
Home / ਪੰਜਾਬ / ਅਕਾਲੀ ਦਲ ਵਲੋਂ 9 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਅਕਾਲੀ ਦਲ ਵਲੋਂ 9 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

akali-copy-copyਦਰਬਾਰਾ ਸਿੰਘ ਗੁਰੂ ਨੂੰ ਬਸੀ ਪਠਾਣਾ ਤੋਂ ਮਿਲੀ ਟਿਕਟ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ 9 ਹੋਰ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਹਨ। ਇਸ ਸੂਚੀ ਵਿੱਚ ਪਾਰਟੀ ਨੇ ਕਈ ਉਮੀਦਵਾਰਾਂ ਦੇ ਹਲਕਿਆਂ ਵਿੱਚ ਤਬਦੀਲੀ ਕੀਤੀ ਹੈ ਤੇ ਕਈਆਂ ਦੀ ਛੁੱਟੀ ਕਰ ਦਿੱਤੀ ਹੈ। ਹਾਕਮ ਪਾਰਟੀ ਵੱਲੋਂ 69 ਉਮੀਦਵਾਰਾਂ ਦੀ ਸੂਚੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ 78 ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ 16 ਹਲਕਿਆਂ ਤੋਂ ਉਮੀਦਵਾਰ ਐਲਾਨਣੇ ਹੀ ਬਾਕੀ ਰਹਿ ਗਏ ਹਨ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਨੌਕਰਸ਼ਾਹ ਤੋਂ ਸਰਗਰਮ ਸਿਆਸਤ ਵਿੱਚ ਆਏ ਸੇਵਾਮੁਕਤ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਇਸ ਵਾਰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚਲੇ ਬਸੀ ਪਠਾਣਾਂ (ਰਾਖਵੇਂ) ਹਲਕੇ ਤੋਂ ਕਿਸਮਤ ਅਜ਼ਮਾਉਣਗੇ। ਪੰਜ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ  ਉਨ੍ਹਾਂ ਨੂੰ ਬਰਨਾਲਾ ਜ਼ਿਲ੍ਹੇ ਵਿਚਲੇ ਹਲਕੇ ਭਦੌੜ (ਰਾਖਵੇਂ) ਤੋਂ ਚੋਣ ਲੜਾਈ ਸੀ ਪਰ ਉਹ ਮਸ਼ਹੂਰ ਗਾਇਕ ਤੇ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਪਾਸੋਂ ਹਾਰ ਗਏ ਸਨ। ਬਠਿੰਡਾ ਜ਼ਿਲ੍ਹੇ ਦੇ ਅਕਾਲੀ ਆਗੂ ਜਗਦੀਪ ਸਿੰਘ ਨਕਈ ਦੀ ਸਰਗਰਮ ਰਾਜਨੀਤੀ ਵਿੱਚ ਵਾਪਸੀ ਹੋ ਗਈ ਹੈ। ਸਾਲ 2012 ਦੀਆਂ ਚੋਣਾਂ ਦੌਰਾਨ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਸੀ ਪਰ ਇਸ ਵਾਰ ਉਨ੍ਹਾਂ ਨੂੰ ਮਾਨਸਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤਰ੍ਹਾਂ ਮਾਨਸਾ ਦੇ ਮੌਜੂਦਾ ਵਿਧਾਇਕ ਪ੍ਰੇਮ ਮਿੱਤਲ ਦਾ ਪੱਤਾ ਸਾਫ਼ ਹੋ ਗਿਆ ਜਾਪਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮਾਲੇਰਕੋਟਲਾ, ਬੁਢਲਾਡਾ, ਮਾਨਸਾ, ਜੈਤੋਂ, ਸੁਨਾਮ ਅਤੇ ਦਿੜ੍ਹਬਾ ਹਲਕਿਆਂ ਤੋਂ ਨਵੇਂ ਚਿਹਰੇ ਮੈਦਾਨ ਵਿਚ ਲਿਆਂਦੇ ਹਨ। ਮਾਲੇਰਕੋਟਲਾ ਤੋਂ ਮੁਹੰਮਦ ਉਵੈਸ ਨੂੰ ਉਮੀਦਵਾਰ ਬਣਾਇਆ ਹੈ। ਇਸ ਹਲਕੇ ਦੀ ਵਿਧਾਇਕ ਐਫ. ਨਿਸਾਰਾ ਖਾਤੂਨ ਨੇ ਕੁਝ ਦਿਨ ਪਹਿਲਾਂ ਹੀ ਰਾਜਨੀਤੀ ਤੋਂ ਕਿਨਾਰਾ ਕਰਨ ਦਾ ਐਲਾਨ ਕਰ ਦਿੱਤਾ ਸੀ। ਹਲਕਿਆਂ ਦਾ ਕਹਿਣਾ ਹੈ ਕਿ ਪਾਰਟੀ ਨੇ ਬੇਗ਼ਮ ਖਾਤੂਨ, ਜੋ ਸਾਬਕਾ ਡੀਜੀਪੀ ਇਜ਼ਹਾਰ ਆਲਮ ਦੀ ਪਤਨੀ ਹੈ, ਨੂੰ ਪਹਿਲਾਂ ਹੀ ਲਾਂਭੇ ਕਰਨ ਦਾ ਇਸ਼ਾਰਾ ਕਰ ਦਿੱਤਾ ਸੀ। ਗੁਰਦੇਵ ਸਿੰਘ ਬਾਦਲ ਦੇ ਪੁੱਤਰ ਸੂਬਾ ਸਿੰਘ ਬਾਦਲ ਨੂੰ ਜੈਤੋਂ (ਰਾਖਵੇਂ) ਹਲਕੇ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੀ ਥਾਂ ਤੀਰਥ ਸਿੰਘ ਮਾਹਲਾ ਨੂੰ ਬਾਘਾ ਪੁਰਾਣਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਗੁਲਜ਼ਾਰ ਸਿੰਘ (ਕਬੱਡੀ ਖਿਡਾਰੀ) ઠਦਿੜ੍ਹਬਾ ਹਲਕੇ ਤੋਂ ਚੋਣ ਲੜਨਗੇ। ਵਿਧਾਇਕ ਗੋਬਿੰਦ ਸਿੰਘ ਲੌਂਗੋਵਾਲ ਨੂੰ ਧੂਰੀ ਤੋਂ ਤਬਦੀਲ ਕਰ ਕੇ ਸੁਨਾਮ ਤੋਂ ਚੋਣ ਲੜਾਈ ਜਾਵੇਗੀ। ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਵੱਲੋਂ ਕੀਤਾ ਗਿਆ ਸ਼ਕਤੀ ਪ੍ਰਦਰਸ਼ਨ ਰੰਗ ਲਿਆਇਆ ਅਤੇ ਪਾਰਟੀ ਨੇ ਉਸ ਨੂੰ ਸ਼ਾਮ ਚੁਰਾਸੀ ਅਤੇ ਡਾ. ਨਿਸ਼ਾਨ ਸਿੰਘ ਨੂੰ ਬੁਢਲਾਡਾ (ਰਾਖਵੇਂ) ਹਲਕਿਆਂ ਤੋਂ ਉਮੀਦਵਾਰ ਐਲਾਨਿਆ ਹੈ।

Check Also

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਨੂੰ ਲੈ ਕੇ ਬਰਗਾੜੀ ਮੋਰਚੇ ਵਲੋਂ 20 ਅਪ੍ਰੈਲ ਨੂੰ ਧਰਨੇ ਦਾ ਐਲਾਨ

ਬਰਨਾਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ …