Breaking News
Home / ਪੰਜਾਬ / ਟਿਕਟ ਦਾਅਵੇਦਾਰਾਂ ਦਾ ਸ਼ਕਤੀ ਪ੍ਰਦਰਸ਼ਨ ਹੋ ਨਿਬੜਿਆ ਕੈਪਟਨ ਦਾ ਰੋਡ ਸ਼ੋਅ

ਟਿਕਟ ਦਾਅਵੇਦਾਰਾਂ ਦਾ ਸ਼ਕਤੀ ਪ੍ਰਦਰਸ਼ਨ ਹੋ ਨਿਬੜਿਆ ਕੈਪਟਨ ਦਾ ਰੋਡ ਸ਼ੋਅ

capt-road-show-copy-copyਰੋਡ ਸ਼ੋਅ ਦੌਰਾਨ ਟਿਕਟ ਦੇ ਦਾਅਵੇਦਾਰਾਂ ਦੇ ਸਮਰਥਕਾਂ ਵਲੋਂ ਆਏ
ਆਪਣੇ ਆਗੂਆਂ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਸ਼ੁਰੂ ਹੋਇਆ ਰੋਡ ਸ਼ੋਅ ਵੱਖ-ਵੱਖ ਹਲਕਿਆਂ ਤੋਂ ਚੋਣ ਲੜਨ ਦੇ ਦਾਅਵੇਦਾਰਾਂ ਦਾ ਸ਼ਕਤੀ ਪ੍ਰਦਰਸ਼ਨ ਹੋ ਨਿਬੜਿਆ। ਵੱਖ-ਵੱਖ ਹਲਕਿਆਂ ਦੇ ਆਗੂਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਮੌਕੇ ਇੱਕੋ ਥਾਂ ਸਾਂਝੇ ਤੌਰ ‘ਤੇ ਇੱਕਜੁੱਟਤਾ ਦਰਸਾਉਣ ਦੀ ਬਜਾਏ ਆਪੋ-ਆਪਣੀ ਸਿਆਸੀ ਡਫਲੀ ਵਜਾਉਣ ਨੂੰ ਹੀ ਤਰਜੀਹ ਦਿੱਤੀ ਗਈ। ਰੋਡ ਸ਼ੋਅ ਅੱਗੇ ਟਿਕਟ ਦੇ ਦਾਅਵੇਦਾਰਾਂ ਦੇ ਸਮਰਥਕ ਆਪੋ-ਆਪਣੇ ਆਗੂਆਂ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜੀ ਕਰਕੇ ਇੱਕ ਦੂਜੇ ਤੋਂ ਵੱਧ ਸਿਆਸੀ ਤਾਕਤ ਦਰਸਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਸਨ।
ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਦੌਰਾਨ ਸ਼ਹਿਰ ਵਿੱਚ ਕਰੀਬ ਅੱਧੀ ਦਰਜਨ ਤੋਂ ਵੱਧ ਥਾਵਾਂ ਉਪਰ ਵੱਖ-ਵੱਖ ਹਲਕਿਆਂ ਤੋਂ ਟਿਕਟ ਦੇ ਦਾਅਵੇਦਾਰਾਂ ਵਲੋਂ ਕੈਪਟਨ ਦਾ ਸਵਾਗਤ ਕੀਤਾ ਗਿਆ। ਜਿਉਂ ਹੀ ਪਟਿਆਲਾ ਰੋਡ ਤੋਂ ਕੈਪਟਨ ਦਾ ਰੋਡ ਸ਼ੋਅ ਸ਼ਹਿਰ ਵਿੱਚ ਦਾਖਲ ਹੋਇਆ ਤਾਂ ਫੁਹਾਰਾ ਚੌਂਕ ਵਿਚ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਕੈਪਟਨ ਉਪਰ ਫੁੱਲਾਂ ਦੀ ਵਰਖਾ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ। ਫਿਰ ਥੋੜ੍ਹੀ ਹੀ ਦੂਰ ਕਾਲੀ ਦੇਵੀ ਮੰਦਿਰ ਅੱਗੇ ਦਿੜਬਾ ਹਲਕੇ ਨਾਲ ਸਬੰਧਤ ਮਾਸਟਰ ਅਜੈਬ ਸਿੰਘ ਰਟੋਲਾਂ, ਪੂਨਮ ਕਾਂਗੜਾ ਆਦਿ ਵਲੋਂ ਸਵਾਗਤ ਕੀਤਾ ਗਿਆ। ਉਸਤੋਂ ਅੱਗੇ ਹੀ ਸੁਨਾਮ ਹਲਕੇ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਰਾਜਿੰਦਰ ਦੀਪਾ ਵਲੋਂ ਆਪਣੇ ਸਮਰਥਕਾਂ ਸਣੇ ਰੋਡ ਸ਼ੋਅ ਦਾ ਸਵਾਗਤ ਕੀਤਾ ਗਿਆ। ਵੱਡੇ ਚੌਂਕ ਵਿਚ ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਦੇ ਵੱਡੀ ਗਿਣਤੀ ਵਿਚ ਸ਼ਾਮਲ ਸਮਰਥਕਾਂ ਅਤੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਦੇ ਸਮਰਥਕਾਂ ਵਲੋਂ ਵੀ ਸਵਾਗਤ ਕੀਤਾ ਗਿਆ।ਬੱਸ ਸਟੈਂਡ ਦੇ ਨਜ਼ਦੀਕ ਵੱਡੀ ਤਾਦਾਦ ਵਿਚ ਆਪਣੇ ਸਮਰਥਕਾਂ ਸਣੇ ਸੁਨਾਮ ਤੋਂ ਟਿਕਟ ਦੀ ਦਾਅਵੇਦਾਰ ਦਾਮਨ ਬਾਜਵਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …