Breaking News
Home / ਪੰਜਾਬ / ਮੇਰਾ ਤੇ ਸੁਖਬੀਰ ਬਾਦਲ ਦਾ ਡੋਪ ਟੈਸਟ ਕਰਵਾਓ ਪਤਾ ਲੱਗ ਜਾਵੇਗਾ ਕੌਣ ਹੈ ਸ਼ਰਾਬੀ : ਮਾਨ

ਮੇਰਾ ਤੇ ਸੁਖਬੀਰ ਬਾਦਲ ਦਾ ਡੋਪ ਟੈਸਟ ਕਰਵਾਓ ਪਤਾ ਲੱਗ ਜਾਵੇਗਾ ਕੌਣ ਹੈ ਸ਼ਰਾਬੀ : ਮਾਨ

bhagwant-maan-picਭਗਵੰਤ ਮਾਨ ਨੇ ਡਿਪਟੀ ਮੁੱਖ ਮੰਤਰੀ ਦੇ ਹਲਕੇ ‘ਚ ਕੀਤਾ ਰੋਡ ਸ਼ੋਅ
ਜਲਾਲਾਬਾਦ : ਜਲਾਲਾਬਾਦ ਤੋਂ ਡਿਪਟੀ ਮੁੱਖ ਮੰਤਰੀ ਖਿਲਾਫ ਚੋਣ ਮੈਦਾਨ ਵਿਚ ਉਤਾਰੇ ਗਏ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਨੇ ਕਿਹਾ ਕਿ ਮੇਰਾ ਡੋਪ ਟੈਸਟ ਕਰਵਾਇਆ ਜਾਏ ਅਤੇ ਨਾਲ ਹੀ ਸੁਖਬੀਰ ਬਾਦਲ ਵੀ ਆਪਣਾ ਡੋਪ ਟੈਸਟ ਕਰਵਾਉਣ ਤਾਂ ਪਤਾ ਲੱਗ ਜਾਵੇਗਾ ਕਿ ਕੌਣ ਸ਼ਰਾਬੀ ਹੈ। ਭਗਵੰਤ ਮਾਨ ਐਤਵਾਰ ਨੂੰ ਆਪਣੇ ਰੋਡ ਸ਼ੋਅ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਰੋਡ ਸ਼ੋਅ ਸਵੇਰੇ 10.00 ਵਜੇ ਸਥਾਨਕ ਫਾਜ਼ਿਲਕਾ-ਫਿਰੋਜ਼ਪੁਰ ਮੁੱਖ ਮਾਰਗ ਨਵੇਂ ਬੱਸ ਅੱਡੇ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਵਿਚੋਂ ਦੀ ਲੰਘਿਆ।  {ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਆਪਣੇ ਆਪ ਨੂੰ ਪੰਜਾਬ ਵਿਚ ਵਿਕਾਸ ਦਾ ਮਸੀਹਾ ਅਤੇ ਕਿਸਾਨਾਂ ਦੇ ਹਿਤੈਸ਼ੀ ਦੱਸ ਰਹੇ ਹਨ। ਪਰ ਇਸ ਸਰਕਾਰ ਦੇ ਸਮੇਂ ਸਭ ਤੋਂ ਜ਼ਿਆਦਾ ਕਿਸਾਨਾਂ ਨੇ ਆਤਮ ਹੱਤਿਆਵਾਂ ਕੀਤੀਆਂ। ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਨੇ ਆਪਣੇ ਹਲਕੇ ‘ਚ ਜੋ ਵਿਕਾਸ ਦੇ ਕੰਮ ਕਰਵਾਏ ਹਨ, ਉਹ ਸਿਰਫ ਬਿਲਡਿੰਗਾਂ ਹੀ ਖੜ੍ਹੀਆਂ ਦਿਸਦੀਆਂ ਹਨ।
ਕਾਲਜ ਹੈ ਪਰ ਅਧਿਆਪਕ ਨਹੀਂ, ਹਸਪਤਾਲ ਹੈ ਡਾਕਟਰ ਨਹੀਂ
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹਲਕੇ ਵਿਚ ਲੜਕੀਆਂ ਨੂੰ ਉਚ ਸਿੱਖਿਆ ਦਿਵਾਉਣ ਲਈ ਸਰਕਾਰੀ ਸਕੂਲ ਅਤੇ ਕਾਲਜ ਦਾ ਨਿਰਮਾਣ ਕਰਵਾਇਆ ਹੈ, ਪਰ ਇਨ੍ਹਾਂ ਸਕੂਲਾਂ ਵਿਚ ਅਧਿਆਪਕਾਂ ਅਤੇ ਕਾਲਜਾਂ ਵਿਚ ਲੈਕਚਰਾਰਾਂ ਦੀ ਕਮੀ ਹੈ। ਇਸੇ ਤਰ੍ਹਾਂ ਫਿਰੋਜ਼ਪੁਰ-ਜਲਾਲਾਬਾਦ ਰੋਡ ‘ਤੇ ਸਰਕਾਰੀ ਹਸਪਤਾਲ ਦਾ ਨਿਰਮਾਣ ਕਰਵਾਇਆ ਗਿਆ ਹੈ, ਪਰ ਇਹ ਹਸਪਤਾਲ ਸਰਕਾਰੀ ਡਾਕਟਰਾਂ ਨੂੰ ਤਰਸ ਰਿਹਾ ਹੈ।

Check Also

ਸਿੱਖ ਸੰਗਠਨ ਤੇ ਗੁਰਦੁਆਰਾ ਕਮੇਟੀਆਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਜਿਸਟ੍ਰੇਸ਼ਨ ਕਰਵਾਉਣ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਕੀਤੇ ਨਿਰਦੇਸ਼ ਅੰਮ੍ਰਿਤਸਰ : …