Breaking News
Home / ਹਫ਼ਤਾਵਾਰੀ ਫੇਰੀ / ਕੁਲਭੂਸ਼ਣ ਜਾਧਵ ਦੀ ਫਾਂਸੀ ‘ਤੇ ਲੱਗੀ ਰੋਕ

ਕੁਲਭੂਸ਼ਣ ਜਾਧਵ ਦੀ ਫਾਂਸੀ ‘ਤੇ ਲੱਗੀ ਰੋਕ

ਹੇਗ/ਬਿਊਰੋ ਨਿਊਜ਼
ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਪਾਕਿਸਤਾਨ ਵਿਚ ਫਾਂਸੀ ਦੀ ਸਜ਼ਾ ਸੁਣਾਏ ਜਾਣ ਵਿਰੁੱਧ ਪਟੀਸ਼ਨ ‘ਤੇ ਭਾਰਤ ਨੂੰ ਕੌਮਾਂਤਰੀ ਅਦਾਲਤ ਵਿਚ ਵੱਡੀ ਜਿੱਤ ਮਿਲੀ ਹੈ। ਇੰਟਰਨੈਸ਼ਨਲ ਕੋਰਟ ਆਫ ਜਸਟਿਸ ਵਿਚ ਕੁਲਭੂਸ਼ਣ ਜਾਧਵ ਨੂੰ ਜਾਸੂਸ ਦੱਸਣ ਵਾਲਾ ਪਾਕਿਸਤਾਨ ਦਾ ਦਾਅਵਾ ਨਹੀਂ ਮੰਨਿਆ ਗਿਆ। ਮਾਨਯੋਗ ਜੱਜ ਨੇ ਕਿਹਾ ਕਿ ਜਾਧਵ ਦੀ ਗ੍ਰਿਫਤਾਰੀ ਵਿਵਾਦਤ ਮੁੱਦਾ ਹੈ। ਆਖਰੀ ਫੈਸਲਾ ਆਉਣ ਤੱਕ ਜਾਧਵ ਦੀ ਫਾਂਸੀ ‘ਤੇ ਰੋਕ ਲੱਗੀ ਰਹਿਣੀ ਚਾਹੀਦੀ ਹੈ। ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਗਲੇ ਫੈਸਲੇ ਤੱਕ ਪਾਕਿਸਤਾਨ ਕੁਲਭੂਸ਼ਨ ਜਾਧਵ ਨੂੰ ਫਾਂਸੀ ਨਹੀਂ ਦੇ ਸਕਦਾ। ਚੇਤੇ ਰਹੇ ਕਿ ਭਾਰਤ ਵਲੋਂ ਇਸ ਕੇਸ ਦੀ ਪੈਰਵੀ ਇਕ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਕੀਤੀ ਸੀ। ਭਾਰਤ ਨੇ ਆਪਣਾ ਪੱਖ ਰੱਖਿਆ ਕਿ ਪਾਕਿਸਤਾਨ ਨੇ ਗੈਰ-ਕਾਨੂੰਨੀ ਢੰਗ ਨਾਲ ਕੁਲਭੂਸ਼ਣ ਦੀ ਗ੍ਰਿਫਤਾਰੀ ਕੀਤੀ ਅਤੇ ਅਨਿਆਂਪੂਰਨ ਢੰਗ ਨਾਲ ਮੁਕੱਦਮਾ ਚਲਾਇਆ। ਭਾਰਤ ਨੇ ਕਿਹਾ ਸੀ ਕਿ ਜਾਧਵ ਦੀ ਮੌਤ ਦੀ ਸਜ਼ਾ ਨੂੰ ਤੁਰੰਤ ਰੱਦ ਕੀਤਾ ਜਾਵੇ। ਦੂਜੇ ਪਾਸੇ ਪਾਕਿਸਤਾਨ ਨੇ ਕੁਲਭੂਸ਼ਣ ਜਾਧਵ ਮਾਮਲੇ ‘ਤੇ ਕੌਮਾਂਤਰੀ ਅਦਾਲਤ ਦੇ ਫ਼ੈਸਲੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਅਦਾਲਤ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ।

Check Also

550ਵੇਂ ਪ੍ਰਕਾਸ਼ ਪੁਰਬ ਮੌਕੇ 550 ਪਰਵਾਸੀ ਪੰਜਾਬੀਆਂ ਨੂੰ ਪੰਜਾਬ ਤੋਂ ਆਵੇਗਾ ਸੱਦਾ

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਨਵੇਂ ਬਣੇ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕੀਤਾ ਸਪੱਸ਼ਟ ਚੰਡੀਗੜ੍ਹ/ਬਿਊਰੋ ਨਿਊਜ਼ …