Breaking News
Home / ਭਾਰਤ / ਕਿਸਾਨਾਂ ਦਾ ਕਰਜ਼ਾ ਮੁਆਫੀ ਲਈ ਕੇਂਦਰ ਦਾ ਕੋਈ ਸਹਿਯੋਗ ਨਹੀਂ

ਕਿਸਾਨਾਂ ਦਾ ਕਰਜ਼ਾ ਮੁਆਫੀ ਲਈ ਕੇਂਦਰ ਦਾ ਕੋਈ ਸਹਿਯੋਗ ਨਹੀਂ

ਕੈਪਟਨ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ ਕਰਨ ਤੋਂ ਬਾਅਦ ਜੇਤਲੀ ਨੇ ਕਿਹਾ ਕਿ ਸਾਡਾ ਕਰਜ਼ਾ ਮੁਆਫੀ ਵੱਲ ਕੋਈ ਧਿਆਨ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਰਜ਼ਾ ਮੁਆਫ਼ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਛੋਟ ਦੇ ਪ੍ਰਸਤਾਵ ‘ਤੇ ਵਿਚਾਰ ਨਹੀਂ ਕਰ ਰਹੀ। ਵਿੱਤ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 10 ਲੱਖ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਆਖਿਆ ਕਿ ਕਰਜ਼ਾ ਮੁਆਫ਼ੀ ਸਬੰਧੀ ਕਿਸੇ ਵੀ ਪ੍ਰਸਤਾਵ ਉੱਤੇ ਉਹ ਧਿਆਨ ਨਹੀਂ ਦੇ ਰਹੇ। ਚੇਤੇ ਰਹੇ ਕਿ ਕਰਜ਼ਾ ਮੁਆਫ਼ ਕਰਨ ਵਾਲਾ ਉੱਤਰ ਪ੍ਰਦੇਸ਼ ਦੇਸ਼ ਦਾ ਪਹਿਲਾ ਸੂਬਾ ਹੈ। ਪੰਜਾਬ ਸਰਕਾਰ ਨੇ ਲੰਘੇ ਕੱਲ੍ਹ ਛੋਟੇ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ।

Check Also

ਕਾਂਗਰਸ ਨੇ ਟਵਿੱਟਰ ‘ਤੇ ਲੋਕਾਂ ਕੋਲੋਂ ਮੰਗਿਆ ਚੰਦਾ

ਸ਼ਸ਼ੀ ਥਰੂਰ ਦਾ ਕਹਿਣਾ, ਜਨਤਾ ਦੇ ਪੈਸੇ ਨਾਲ 2019 ਵਿਚ ਵਾਪਸੀ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ …