Breaking News
Home / 2017 / August / 09

Daily Archives: August 9, 2017

ਚੋਣ ਕਮਿਸ਼ਨ ਨੇ ਹਲਫੀਆ ਬਿਆਨ ਰਾਹੀਂ ਸੁਪਰੀਮ ਕੋਰਟ ਨੂੰ ਕੀਤਾ ਸੂਚਿਤ

ਕਿਹਾ, ਅਗਲੀਆਂ ਚੋਣਾਂ ਵਿਚ ਵੋਟਿੰਗ ਮਸ਼ੀਨ ਦੇ ਨਾਲ ਵੀ.ਵੀ. ਪੈਟ ਮਸ਼ੀਨ ਨੂੰ ਵੀ ਹਰ ਪੋਲਿੰਗ ਬੂਥ ‘ਤੇ ਕੀਤਾ ਜਾਵੇਗਾ ਸਥਾਪਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅੱਜ ਹਲਫੀਆ ਬਿਆਨ ਰਾਹੀਂ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਅਗਲੀਆਂ ਚੋਣਾਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ …

Read More »

ਅਜਨਾਲਾ ਨੇੜੇ ਗੁਰੂ ਗ੍ਰੰਥ ਸਾਹਿਬ ਦੀ ਫਿਰ ਹੋਈ ਬੇਅਦਬੀ

ਮੁਲਜ਼ਮ ਗ੍ਰਿਫਤਾਰ, ਪੁਲਿਸ ਕਰ ਰਹੀ ਹੈ ਪੁੱਛਗਿੱਛ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਰਾਮਦਾਸ ਪੁਲਿਸ ਥਾਣੇ ਦੇ ਪਿੰਡ ਤਲਵੰਡੀ ਭੰਗਵਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਬੇਅਦਬੀ ਕਰਨ ਵਾਲੇ ਮੁਲਜ਼ਮ ਬਾਰੇ ਪਤਾ ਲਾਉਣ ਮਗਰੋਂ ਉਸ ਨੂੰ ਕਾਬੂ ਕਰ ਲਿਆ …

Read More »

1965 ਤੇ 1971 ਦੀ ਜੰਗ ਤੋਂ ਬਾਅਦ ਫੌਜ ਹੋਈ ਮਜ਼ਬੂਤ

ਹਰ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ ਭਾਰਤੀ ਫੌਜ : ਜੇਤਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਚ ਵਧਦੇ ਤਣਾਅ ਅਤੇ ਲਗਾਤਾਰ ਧਮਕੀਆਂ ਤੋਂ ਬਾਅਦ ਭਾਰਤ ਨੇ ਚੀਨ ਨੂੰ ਸਖਤ ਸੁਨੇਹਾ ਦਿੱਤਾ ਹੈ। ਅਰੁਣ ਜੇਤਲੀ ਨੇ ਰਾਜ ਸਭਾ ਵਿਚ ਕਿਹਾ ਕਿ ਭਾਰਤੀ ਫੌਜ ਦੇਸ਼ ਦੀ ਸੁਰੱਖਿਆ ਲਈ ਹਰ ਚੁਣੌਤੀ ਦਾ ਸਾਹਮਣਾ ਕਰ …

Read More »

ਜੰਮੂ ਕਸ਼ਮੀਰ ਦੇ ਤਰਾਲ ਖੇਤਰ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰੇ

ਮਾਰੇ ਗਏ ਤਿੰਨਾਂ ਅੱਤਵਾਦੀਆਂ ਦਾ ਸਬੰਧ ਅਲਕਾਇਦਾ ਨਾਲ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਪੁਲਵਾਮਾ ਜ਼ਿਲ੍ਹੇ ਵਿਚ ਸਥਿਤ ਤਰਾਲ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਉਥੇ ਅਜੇ ਤੱਕ ਦੋ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸ਼ੱਕ ਵਿਚ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾਇਆ ਹੋਇਆ ਹੈ। …

Read More »

ਚੰਡੀਗੜ੍ਹ ‘ਚ ਆਈਏਐਸ ਦੀ ਧੀ ਨਾਲ ਛੇੜਖਾਨੀ ਕਰਨ ਵਾਲਾ ਭਾਜਪਾ ਆਗੂ ਦਾ ਪੁੱਤਰ ਗ੍ਰਿਫਤਾਰ

ਅਗਵਾ ਕਰਨ ਦੀ ਕੋਸ਼ਿਸ਼ ਦੀਆਂ ਲੱਗੀਆਂ ਧਰਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ‘ਚ ਆਈਏਐਸ ਅਫਸਰ ਦੀ ਧੀ ਨਾਲ ਛੇੜਖਾਨੀ ਕਰਨ ਵਾਲੇ ਹਰਿਆਣਾ ਭਾਜਪਾ ਪ੍ਰਧਾਨ ਦੇ ਪੁੱਤਰ ਵਿਕਾਸ ਬਰਾਲਾ ਦਾ ਮਾਮਲਾ ਬਹੁਤ ਚਰਚਾ ਵਿਚ ਹੈ। ਪੀੜਤਾ ਵਣਣਿਕਾ ਦਾ ਪਿੱਛਾ ਕਰਨ ਦੇ ਮਾਮਲੇ ਵਿਚ ਆਰੋਪੀ ਵਿਕਾਸ ਬਰਾਲਾ ਤੇ ਉਸਦੇ ਦੋਸਤ ਅਸ਼ੀਸ਼ ‘ਤੇ ਪੁਲਿਸ ਨੇ …

Read More »

ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਜੋੜੇ ਦੀ ਢਾਈ ਸਾਲ ਦੀ ਬੇਟੀ ਹੋਈ ਅਗਵਾ

ਸੀਸੀ ਟੀਵੀ ਕੈਮਰਿਆਂ ਦੀ ਮੱਦਦ ਨਾਲ ਅਗਵਾ ਕਰਨ ਵਾਲੀ ਔਰਤ ਨੂੰ ਕੀਤਾ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਇੱਕ ਜੋੜੇ ਦੀ ਢਾਈ ਸਾਲ ਦੀ ਬੱਚੀ ਨੂੰ ਅਗਵਾ ਕਰਨ ਦੇ ਜ਼ੁਰਮ ਵਿਚ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੀ ਗਈ ਔਰਤ ਦਾ ਨਾਮ ਰੇਸ਼ਮਾ …

Read More »

ਨਵਜੋਤ ਸਿੱਧੂ ਵੱਲੋਂ 8 ਹੋਰ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ ਨੂੰ ਹਰੀ ਝੰਡੀ

ਕੈਬਨਿਟ ਮੰਤਰੀ ਚੰਨੀ ਤੇ ਪੰਜ ਵਿਧਾਇਕਾਂ ਦੀ ਹਾਜ਼ਰੀ ਵਿਚ ਰਵਾਨਾ ਕੀਤੀਆਂ ਗੱਡੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਸੰਕਟ ਸਮੇਂ ਸਥਿਤੀਆਂ ਨਾਲ ਨਜਿੱਠਣ ਲਈ ਨਗਰ ਕੌਂਸਲਾਂ ਨੂੰ ਅੱਗ ਬੁਝਾਊ ਦਸਤਿਆਂ ਨਾਲ ਲੈਸ ਕਰਨ ਦੇ ਮਕਸਦ ਤਹਿਤ ਨਵਜੋਤ ਸਿੰਘ ਸਿੱਧੂ  ਵੱਲੋਂ ਚੰਡੀਗੜ੍ਹ ਤੋਂ ਅੱਜ 8 ਸ਼ਹਿਰਾਂ ਨੂੰ ਨਵੀਆਂ ਫਾਇਰ …

Read More »

ਐਸਜੀਪੀਸੀ ਨੇ ਮੁੱਖ ਸਕੱਤਰ ਦਾ ਅਹੁਦਾ ਕੀਤਾ ਖਤਮ

ਸਕੱਤਰ ਡਾ. ਰੂਪ ਸਿੰਘ ਨੂੰ ਸੌਂਪੀਆਂ ਮੁੱਖ ਸਕੱਤਰ ਦੀਆਂ ਜ਼ਿੰਮੇਵਾਰੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਸਥਾ ਵਿੱਚ ਸਥਾਪਤ ਕੀਤਾ ਮੁੱਖ ਸਕੱਤਰ ਦਾ ਨਵਾਂ ਅਹੁਦਾ ਖ਼ਤਮ ਕਰ ਦਿੱਤਾ ਹੈ ਅਤੇ ਮੁੱਖ ਸਕੱਤਰ ਦੀਆਂ ਜ਼ਿੰਮੇਵਾਰੀਆਂ ਤੇ ਤਾਕਤਾਂ ਸਕੱਤਰ ਡਾ. ਰੂਪ ਸਿੰਘ ਨੂੰ ਸੌਂਪ ਦਿੱਤੀਆਂ ਹਨ। ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਕਿਰਪਾਲ …

Read More »

ਅਮਿਤ ਸ਼ਾਹ ਦਾ ਗੁਜਰਾਤ ਮਿਸ਼ਨ ‘ਫੇਲ੍ਹ’

ਅਹਿਮਦ ਪਟੇਲ ਦੀ ਜਿੱਤ ਨਾ ਰੋਕ ਸਕੇ ਭਾਜਪਾ ਪ੍ਰਧਾਨ ਗਾਂਧੀਨਗਰ/ਬਿਊਰੋ ਨਿਊਜ਼ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਰਾਜ ਸਭਾ ਲਈ ਗੁਜਰਾਤ ਮਿਸ਼ਨ ਫੇਲ੍ਹ ਹੋ ਗਿਆ ਹੈ ਅਤੇ ਉਹ ਸੀਨੀਅਰ ਕਾਂਗਰਸ ਆਗੂ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਸਕੱਤਰ ਅਹਿਮਦ ਪਟੇਲ ਨੂੰ ਰਾਜ ਸਭਾ ਦਾ ਮੈਂਬਰ ਬਣਨ ਤੋਂ ਰੋਕਣ ਵਿਚ ਨਾਕਾਮ …

Read More »

ਪੰਚਾਇਤੀ ਚੋਣਾਂ ਲਈ ਨਵੇਂ ਸਿਰੇ ਤੋਂ ਹੋਵੇਗੀ ਪੰਜਾਬ ਦੀ ਵਾਰਡਬੰਦੀ

ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ, ਨਿਰਪੱਖ ਢੰਗ ਨਾਲ ਹੋਣਗੀਆਂ ਪੰਚਾਇਤੀ ਚੋਣਾਂ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰਨ ਲਈ ਸਾਰੇ ਪੰਜਾਬ ਵਿਚ ਨਵੇਂ ਸਿਰਿਓਂ ਵਾਰਡਬੰਦੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡ ਬੰਦੀ ਕਰਵਾਉਣ ਲਈ …

Read More »