Breaking News
Home / ਪੰਜਾਬ / ਵਿਕਾਸ ਬਰਾਲਾ ਦੀਆਂ ਮੁਸ਼ਕਲਾਂ ਵਧੀਆਂ

ਵਿਕਾਸ ਬਰਾਲਾ ਦੀਆਂ ਮੁਸ਼ਕਲਾਂ ਵਧੀਆਂ

ਹਰਿਆਣਾ ਭਾਜਪਾ ਪ੍ਰਧਾਨ ਦੇ ਬੇਟੇ ਨੇ ਛੇੜਛਾੜ ਤੋਂ ਪਹਿਲਾਂ ਖਰੀਦੀ ਸੀ ਸ਼ਰਾਬ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਬਰਾਲਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚਾਰ ਅਗਸਤ ਦੀ ਵਾਰਦਾਤ ਦੀ ਸੀਸੀਟੀਵੀ ਫੁਟੇਜ਼ ਬਰਾਮਦ ਹੋਈ ਹੈ। ਇਸ ਵਿੱਚ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ ਕਿ ਮੁਲਜ਼ਮ ਵਿਕਾਸ ਬਰਾਲਾ ਅੱਧੀ ਰਾਤ ਨੂੰ ਵਰਣਿਕਾ ਕੁੰਡੂ ਦਾ ਪਿੱਛਾ ਕਰਨ ਤੋਂ ਪਹਿਲਾਂ ਸ਼ਰਾਬ ਖਰੀਦ ਰਿਹਾ ਹੈ। ਫੁਟੇਜ਼ ਵਿੱਚ ਬਰਾਲਾ ਆਪਣੇ ਦੋਸਤ ਆਸ਼ੀਸ਼ ਕੁਮਾਰ ਨਾਲ ਚੰਡੀਗੜ੍ਹ ਦੇ ਸੈਕਟਰ 9 ਵਿੱਚ ਦੁਕਾਨ ਤੋਂ ਸ਼ਰਾਬ ਖਰੀਦਦਾ ਦਿਖ ਰਿਹਾ ਸੀ। ਇਸ ਨੇ ਪੀੜਤ ਦੇ ਦਾਅਵੇ ਨੂੰ ਮਜ਼ਬੂਤ ?ਕੀਤਾ ਕਿ ਘਟਨਾ ਰਾਤ ਵੇਲੇ ਹੋਈ ਤੇ ਬਰਾਲਾ ਨਸ਼ੇ ਵਿਚ ਸੀ। ਚੰਡੀਗੜ੍ਹ ਦੀ ਅਦਾਲਤ ਨੇ ਬਰਾਲਾ ਤੇ ਉਸ ਦੇ ਦੋਸਤ ਨੂੰ ਦੋ ਦਿਨ ਦੀ ਪੁਲਿਸ ਹਿਰਾਸਤ ਵਿਚ ਭੇਜਿਆ ਹੋਇਆ ਹੈ।

 

Check Also

ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਪੈਣ ਲੱਗਾ ਹੋਰ ਖਿਲਾਰਾ

16 ਆਗੂਆਂ ਨੇ ਡਾ. ਬਲਬੀਰ ਸਿੰਘ ਦੀ ਕਾਰਜਸ਼ੈਲੀ ਵਿਰੁੱਧ ਦਿੱਤੇ ਅਸਤੀਫ਼ੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ …