Breaking News
Home / ਭਾਰਤ / ਕੇਂਦਰੀ ਮੰਤਰੀ ਮੰਡਲ ‘ਚ ਵਿਸਥਾਰ ਤੋਂ ਪਹਿਲਾਂ ਹਲਚਲ

ਕੇਂਦਰੀ ਮੰਤਰੀ ਮੰਡਲ ‘ਚ ਵਿਸਥਾਰ ਤੋਂ ਪਹਿਲਾਂ ਹਲਚਲ

ਮੋਦੀ ਦੇ ਚਾਰ ਮੰਤਰੀਆਂ ਨੇ ਮੰਤਰੀ ਮੰਡਲ ‘ਚੋਂ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਜੀਵ ਬਾਲੀਆਨ, ਰਾਜੀਵ ਪ੍ਰਤਾਪ ਰੂਡੀ, ਮਹੇਂਦਰ ਨਾਥ ਪਾਂਡੇ ਤੇ ਫੱਗਣ ਸਿੰਘ ਸਮੇਤ ਮੋਦੀ ਦੇ ਚਾਰ ਮੰਤਰੀਆਂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੈਬਨਿਟ ਵਿਸਥਾਰ ਤੋਂ ਪਹਿਲਾਂ ਕੇਂਦਰ ਵਿੱਚ ਵੱਡੀ ਹਲਚਲ ਵੇਖਣ ਨੂੰ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੋਦੀ ਕੈਬਨਿਟ ਦਾ ਵਿਸਥਾਰ ਭਲਕੇ ਹੋ ਸਕਦਾ ਹੈ। ਇਸ ਵਾਰ ਮੰਤਰੀ ਮੰਡਲ ਵਿੱਚ ਕਈ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਆਉਣ ਵਾਲੇ ਕੁਝ ਮਹੀਨਿਆਂ ਵਿੱਚ ਗੁਜਰਾਤ, ਹਿਮਾਚਲ ਪ੍ਰਦੇਸ਼ ਤੇ ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ ਹਨ। ਹੋ ਸਕਦਾ ਹੈ ਕਿ ਭਾਜਪਾ ਇਨ੍ਹਾਂ ਸੂਬਿਆਂ ਨਾਲ ਸਬੰਧਤ ਨੇਤਾਵਾਂ ਨੂੰ ਖੁਸ਼ ਕਰ ਦੇਵੇ।

 

Check Also

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ – ਇਕ ਜਵਾਨ ਵੀ ਹੋਇਆ ਸ਼ਹੀਦ

ਲੰਘੇ ਕੱਲ੍ਹ ਪੁਲਵਾਮਾ ‘ਚ ਜ਼ਖਮੀ ਹੋਏ ਦੋ ਜਵਾਨਾਂ ਨੇ ਵੀ ਤੋੜਿਆ ਦਮ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ …