Breaking News
Home / ਪੰਜਾਬ / ਪੰਜਾਬ ਤੇ ਹਰਿਆਣਾ ‘ਚ ਪਟਾਕਿਆਂ ਨੂੰ ਲੈ ਕੇ ਸਖਤੀ

ਪੰਜਾਬ ਤੇ ਹਰਿਆਣਾ ‘ਚ ਪਟਾਕਿਆਂ ਨੂੰ ਲੈ ਕੇ ਸਖਤੀ

ਹਾਈਕੋਰਟ ਵੱਲੋਂ ਨੋਟਿਸ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੀਵਾਲੀ ਦੇ ਤਿਉਹਾਰ ‘ਤੇ ਪਟਾਕਿਆਂ ਨਾਲ ਫੈਲਣ ਵਾਲੇ ਪ੍ਰਦੂਸ਼ਣ ਦਾ ਸਖ਼ਤ ਨੋਟਿਸ ਲਿਆ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ ਕਰਕੇ ਇਸ ‘ਤੇ ਜਵਾਬ ਮੰਗਿਆ ਹੈ। ਇਸ ਮਾਮਲੇ ਵਿਚ ਅਦਾਲਤ ਨੇ ਸੀਨੀਅਰ ਵਕੀਲ ਅਨੁਪਮ ਗੁਪਤਾ ਨੂੰ ਕੋਰਟ ਮਿੱਤਰ ਨਿਯੁਕਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਵਿਚ ਪਟਾਕੇ ਵੇਚਣ ‘ਤੇ ਪਾਬੰਦੀ ਲਾਈ ਸੀ ਤੇ ਇਸ ਮਸਲੇ ‘ਤੇ ਸਿਆਸਤ ਵੀ ਭਖ਼ ਗਈ ਸੀ। ਭਾਜਪਾ ਦੇ ਕੁਝ ਆਗੂਆਂ ਨੇ ਇਸ ਨੂੰ ਹਿੰਦੂ ਧਰਮ ਦੇ ਤਿਓਹਾਰਾਂ ਦੇ ਖ਼ਿਲਾਫ ਫੈਸਲਾ ਕਰਾਰ ਦਿੱਤਾ ਸੀ।

Check Also

ਸਿੰਚਾਈ ਵਿਭਾਗ ‘ਚ ਹੋਏ ਇਕ ਹਜ਼ਾਰ ਕਰੋੜ ਰੁਪਏ ਦੇ ਘੋਟਾਲੇ ਦੇ ਮੁੱਖ ਮੁਲਜ਼ਮ ਨੇ ਮੋਹਾਲੀ ਦੀ ਅਦਾਲਤ ‘ਚ ਕੀਤਾ ਆਤਮ ਸਮਰਪਣ

ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਿੰਚਾਈ ਵਿਭਾਗ …