Home / ਪੰਜਾਬ / ਹਿਮਾਚਲ ਪ੍ਰਦੇਸ਼ ‘ਚ ਵੋਟਾਂ 9 ਨਵੰਬਰ ਨੂੰ ਪੈਣਗੀਆਂ

ਹਿਮਾਚਲ ਪ੍ਰਦੇਸ਼ ‘ਚ ਵੋਟਾਂ 9 ਨਵੰਬਰ ਨੂੰ ਪੈਣਗੀਆਂ

ਨਤੀਜੇ 18 ਦਸੰਬਰ ਨੂੰ ਐਲਾਨੇ ਜਾਣਗੇ, ਹਿਮਾਚਲ ‘ਚ ਚੋਣ ਜ਼ਾਬਤਾ ਲਾਗੂ
ਚੰਡੀਗੜ੍ਹ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਵਿਚ 9 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ 18 ਦਸੰਬਰ ਨੂੰ ਨਤੀਜੇ ਆਉਣਗੇ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਏ.ਕੇ. ਜਯੋਤੀ ਨੇ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੁਜਰਾਤ ਵਿਚ ਵੀ ਚੋਣਾਂ 18 ਦਸੰਬਰ ਤੋਂ ਪਹਿਲਾਂ ਹੀ ਕਰਵਾ ਦਿੱਤੀਆਂ ਜਾਣਗੀਆਂ। ਚੋਣਾਂ ਦੀ ਤਰੀਕ ਐਲਾਨ ਹੁੰਦਿਆਂ ਹੀ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੀ ਸਿਆਸਤ ਵਿਚ ਤੇਜ਼ੀ ਆ ਗਈ ਹੈ ਅਤੇ ਰਾਜਨੀਤਕ ਪਾਰਟੀਆਂ ਨੇ ਮੀਟਿੰਗਾਂ ਦਾ ਦੌਰ ਚਲਾ ਦਿੱਤਾ ਹੈ। ਚੇਤੇ ਰਹੇ ਕਿ ਕਾਂਗਰਸ ਪਾਰਟੀ ਨੇ ਹਿਮਾਚਲ ਪ੍ਰਦੇਸ਼ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਵੀਰਭੱਦਰ ਸਿੰਘ ਦੇ ਨਾਮ ਦਾ ਐਲਾਨ ਕੀਤਾ ਹੋਇਆ ਹੈ।

 

Check Also

ਕਾਂਗਰਸੀ ਅਤੇ ਅਕਾਲੀ 7 ਅਕਤੂਬਰ ਨੂੰ ਇਕ-ਦੂਜੇ ਵਿਰੁੱਧ ਗਰਜਣਗੇ

ਕਾਂਗਰਸ ਲੰਬੀ ‘ਚ ਅਤੇ ਅਕਾਲੀ ਦਲ ਪਟਿਆਲਾ ‘ਚ ਕਰੇਗਾ ਸੂਬਾ ਪੱਧਰੀ ਰੈਲੀ ਲੰਬੀ/ਬਿਊਰੋ ਨਿਊਜ਼ ਜ਼ਿਲ੍ਹਾ …