Breaking News
Home / ਭਾਰਤ / ਪਾਕਿਸਤਾਨ ‘ਚ ਫਿਰ ਡਰੋਨ ਹਮਲਾ, 26 ਮੌਤਾਂ

ਪਾਕਿਸਤਾਨ ‘ਚ ਫਿਰ ਡਰੋਨ ਹਮਲਾ, 26 ਮੌਤਾਂ

ਡੋਨਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਚੌਥਾ ਹਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਨੇ ਅੱਜ ਲਗਾਤਾਰ ਦੂਜੇ ਦਿਨ ਪਾਕਿਸਤਾਨ ਦੇ ਕਬਾਇਲੀ ਇਲਾਕੇ ਵਿਚ ਡਰੋਨ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿਚ 26 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਡੋਨਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਪਾਕਿਸਤਾਨ ਵਿਚ ਅਮਰੀਕੀ ਸੈਨਾ ਦਾ ਇਹ ਚੌਥਾ ਡਰੋਨ ਹਮਲਾ ਹੈ। ਅਮਰੀਕਾ ਪਾਕਿਸਤਾਨ ‘ਤੇ ਲਗਾਤਾਰ ਇਹ ਦਬਾਅ ਬਣਾ ਰਿਹਾ ਹੈ ਕਿ ਉਹ ਹੱਕਾਨੀ ਨੈਟਵਰਕ ਦੇ ਖਿਲਾਫ ਸਖਤੀ ਕਰੇ। ਜ਼ਿਕਰਯੋਗ ਹੈ ਕਿ ਹੱਕਾਨੀ ਨੈਟਵਰਕ ਅਫਗਾਨਿਸਤਾਨ ਵਿਚ ਨਾਟੋ ਸੈਨਾ ਅਤੇ ਇੰਡੀਅਨ ਅੰਬੈਸੀ ‘ਤੇ ਹਮਲੇ ਲਈ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਅਮਰੀਕਾ ਨੂੰ ਪਾਕਿਸਤਾਨ ਦੀ ਇੱਜ਼ਤ ਕਰਨੀ ਚਾਹੀਦੀ ਹੈ।

Check Also

ਸਿੱਖ ਕਤਲੇਆਮ: ਸੁਪਰੀਮ ਕੋਰਟ ਵੱਲੋਂ ਸੁਣਵਾਈ ‘ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਵਿੱਚ 1984 ਦੇ ਸਿੱਖ ਕਤਲੇਆਮ …