Breaking News
Home / ਪੰਜਾਬ / ਮੁੱਕੇਬਾਜ਼ ਕੌਰ ਸਿੰਘ ਦੀ ਖਰਾਬ ਸਿਹਤ ਨੂੰ ਦੇਖਦਿਆਂ ਮੁੱਖ ਮੰਤਰੀ ਹੋਏ ਚਿੰਤਤ

ਮੁੱਕੇਬਾਜ਼ ਕੌਰ ਸਿੰਘ ਦੀ ਖਰਾਬ ਸਿਹਤ ਨੂੰ ਦੇਖਦਿਆਂ ਮੁੱਖ ਮੰਤਰੀ ਹੋਏ ਚਿੰਤਤ

ਰਾਹਤ ਫੰਡ ‘ਚੋਂ 2 ਲੱਖ ਰੁਪਏ ਦੇਣ ਦੀ ਦਿੱਤੀ ਮਨਜੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਕੌਰ ਸਿੰਘ ਵੱਲੋਂ ਡਾਕਟਰੀ ਖਰਚਿਆਂ ਨੂੰ ਪੂਰਾ ਕਰਨ ਲਈ ਲਏ ਗਏ ਕਰਜ਼ੇ ਦੀ ਅਦਾਇਗੀ ਕਰਨ ਲਈ ਆਪਣੇ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੇਣ ਨੂੰ ਮਨਜੂਰੀ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਦੀਆਂ ਰਿਪੋਰਟਾਂ ਤੋਂ ਮਸ਼ਹੂਰ ਮੁੱਕੇਬਾਜ਼ ਦੀ ਵਿੱਤੀ ਹਾਲਤ ਬਾਰੇ ਜਾਣਕਾਰੀ ਮਿਲੀ ਹੈ ਅਤੇ ਉਨ੍ਹਾਂ ਨੇ ਤੁਰੰਤ ਰਾਹਤ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਕੈਪਟਨ ਅਮਰਿੰਦਰ ਨੇ ਕੌਰ ਸਿੰਘ ਦੇ ਛੇਤੀਂ ਤੰਦਰੁਸਤ ਹੋਣ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਖਿਡਾਰੀ ਦੀ ਅਜਿਹੀ ਹਾਲਤ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੌਰ ਸਿੰਘ ਦੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।

Check Also

ਪਰਵਾਸੀ ਪੰਜਾਬੀ ਅਮਰਜੀਤ ਸਿੰਘ ਕੋਲੋਂ 10 ਕਰੋੜ ਦੀ ਹੈਰੋਇਨ ਬਰਾਮਦ

ਕਰੀਬ ਡੇਢ ਸਾਲ ਤੋਂ ਆਇਆ ਹੋਇਆ ਸੀ ਪੰਜਾਬ ਜਗਰਾਉਂ/ਬਿਊਰੋ ਨਿਊਜ਼ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ …