Breaking News
Home / ਪੰਜਾਬ / ਹਾਈਕੋਰਟ ਨੇ ਐਸਐਸਪੀ ਰਾਜਜੀਤ ਸਿੰਘ ਖਿਲਾਫ ਜਾਂਚ ਲਈ ਐਸ.ਆਈ.ਟੀ. ਬਣਾਈ

ਹਾਈਕੋਰਟ ਨੇ ਐਸਐਸਪੀ ਰਾਜਜੀਤ ਸਿੰਘ ਖਿਲਾਫ ਜਾਂਚ ਲਈ ਐਸ.ਆਈ.ਟੀ. ਬਣਾਈ

ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਹਨ ਰਾਜਜੀਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਸਐਸਪੀ ਮੋਗਾ ਰਾਜਜੀਤ ਸਿੰਘ ਹੁੰਦਲ ਉੱਪਰ ਲੱਗੇ ਨਸ਼ਾ ਤਸਕਰੀ ਦੇ ਇਲਜ਼ਾਮ ਦੀ ਤਫਤੀਸ਼ ਲਈ ਤਿੰਨ ਮੈਂਬਰੀ ਐਸਆਈਟੀ ਕਾਇਮ ਕੀਤੀ ਹੈ। ਡੀਜੀਪੀ ਸਿਧਾਰਥ ਚਟੁਪਾਧਿਆ ਨੂੰ ਐਸਆਈਟੀ ਦਾ ਮੁਖੀ ਬਣਾਇਆ ਤੇ ਏਡੀਜੀਪੀ ਪ੍ਰਮੋਦ ਕੁਮਾਰ ਤੇ ਆਈਜੀ ਕੁਵਰ ਵਿਜੈ ਪ੍ਰਤਾਪ ਟੀਮ ਦੇ ਮੈਂਬਰ ਹਨ। ਐਸਆਈਟੀ ਰਾਜਜੀਤ ਖਿਲਾਫ ਲੱਗੇ ਇਲਜ਼ਾਮ ਦੀ ਤਫਤੀਸ਼ ਕਰੇਗੀ।
ਹਾਈਕੋਰਟ ਨੇ ਇਹ ਵੀ ਕਿਹਾ ਕਿ ਬਾਕੀ ਕੇਸ ਦੀ ਤਫਤੀਸ਼ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਟੀਐਫ ਹੀ ਕਰੇਗੀ। ਅਦਾਲਤ ਨੇ ਇਹ ਵੀ ਕਿਹਾ ਕਿ ਇਸ ਦੀ ਰਿਪੋਰਟ ਹਾਈਕੋਰਟ ਨੂੰ ਸੌੰਪੀ ਜਾਵੇਗੀ। ਐਸਐਸਪੀ ਰਾਜਜੀਤ ਸਿੰਘ ਨੇ ਵਧੀਕ ਡੀਜੀਪੀ ‘ਤੇ ਨਿੱਜੀ ਰੰਜਿਸ਼ ਤਹਿਤ ਕਾਰਵਾਈ ਕਰਨ ਤੇ ਝੂਠੇ ਕੇਸ ਵਿੱਚ ਫਸਾਉਣ ਦੇ ਇਲਜ਼ਾਮ ਲਾ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਮੰਗ ਕੀਤੀ ਸੀ ਕਿ ਐਸਟੀਐਫ ਵੱਲੋਂ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਵਿਰੁੱਧ ਦਰਜ ਮਾਮਲੇ ਦੀ ਜਾਂਚ ਨਿਰਪੱਖ ਏਜੰਸੀ ਜਾਂ ਕਿਸੇ ਹੋਰ ਅਫ਼ਸਰ ਤੋਂ ਕਰਾਈ ਜਾਵੇ।

Check Also

ਆਮ ਆਦਮੀ ਪਾਰਟੀ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਖਤਰਾ ਟਲਿਆ

ਪੰਜ ਬਾਗੀ ਵਿਧਾਇਕਾਂ ਨੇ ਅਸਤੀਫਾ ਦੇਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਐਚ ਐਸ ਫੂਲਕਾ, ਸੁਖਪਾਲ …