Breaking News
Home / ਭਾਰਤ / ਕਸ਼ਮੀਰ ਦੇ ਸਾਂਬਾ ਸੈਕਟਰ ਵਿਚ ਪਾਕਿਸਤਾਨ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ

ਕਸ਼ਮੀਰ ਦੇ ਸਾਂਬਾ ਸੈਕਟਰ ਵਿਚ ਪਾਕਿਸਤਾਨ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ

ਬੀਐਸਐਫ ਦਾ ਇਕ ਜਵਾਨ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਪਾਕਿਸਤਾਨ ਆਪਣੀਆਂ ਕੋਝੀਆਂ ਹਰਕਤਾਂ ਲਗਾਤਾਰ ਕਰਦਾ ਆ ਰਿਹਾ ਹੈ। ਅੱਜ ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ਵਿਚ ਫਿਰ ਪਾਕਿ ਨੇ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਇਸ ਗੋਲੀਬਾਰੀ ਵਿਚ ਬੀਐਸਐਫ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਚੇਤੇ ਰਹੇ ਕਿ ਅਜੇ ਲੰਘੇ ਐਤਵਾਰ ਨੂੰ ਹੀ ਪਾਕਿ ਅੱਤਵਾਦੀਆਂ ਨੇ ਸੀਆਰਪੀਐਫ ਦੇ ਕੈਂਪ ‘ਤੇ ਘਾਤ ਲਾ ਕੇ ਹਮਲਾ ਕੀਤਾ ਸੀ ਤਾਂ ਇਸ ਵਿਚ ਪੰਜ ਜਵਾਨ ਸ਼ਹੀਦ ਹੋ ਗਏ ਸਨ। ਹਾਲਾਂਕਿ ਜਵਾਬੀ ਕਾਰਵਾਈ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਵੀ ਮਾਰ ਦਿੱਤੇ ਸਨ। ਮਾਰੇ ਗਏ ਅੱਤਵਾਦੀਆਂ ਵਿਚ ਇਕ ਜੰਮੂ ਕਸ਼ਮੀਰ ਦੇ ਪੁਲਿਸ ਅਫਸਰ ਦਾ 17 ਸਾਲ ਦਾ ਬੇਟਾ ਵੀ ਸੀ।

Check Also

ਪ੍ਰਿਅੰਕਾ ਵਲੋਂ ਨਰਿੰਦਰ ਮੋਦੀ ਖਿਲਾਫ ਚੋਣ ਲੜਨ ਦੇ ਚਰਚੇ

ਨਵੀਂ ਦਿੱਲੀ/ਬਿਊਰੋ ਨਿਊਜ਼ ਸਿਆਸੀ ਹਲਕਿਆਂ ਵਿਚ ਇਹ ਚਰਚਾ ਛਿੜੀ ਹੋਈ ਹੈ ਕਿ ਕਾਂਗਰਸ ਦੀ ਜਨਰਲ …