Breaking News
Home / ਭਾਰਤ / ਨਵੀਂ ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ

ਨਵੀਂ ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ

20 ਵਿਧਾਇਕਾਂ ਦਾ ਸੰਸਦੀ ਸਕੱਤਰ ਦਾ ਅਹੁਦਾ ਹੋ ਸਕਦਾ ਹੈ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਵਾਲੇ ਅਹੁਦੇ ਮਾਮਲੇ ‘ਤੇ ਅੱਜ ਚੋਣ ਕਮਿਸ਼ਨ ਨੇ ਆਪਣਾ ਫੈਸਲਾ ਸੁਣਾਇਆ ਅਤੇ ਇਸਦੇ ਨਾਲ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਨੂੰ ਇਨ੍ਹਾਂ 20 ਵਿਧਾਇਕਾਂ ਦਾ ਸੰਸਦੀ ਸਕੱਤਰ ਦਾ ਅਹੁਦਾ ਰੱਦ ਕਰਨ ਦੀ ਸਿਫਾਰਸ਼ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ 21 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤਾ ਸੀ। ਇਕ ਵਿਧਾਇਕ ਜਰਨੈਲ ਸਿੰਘ ਨੇ ਪੰਜਾਬ ਵਿਚ ਚੋਣ ਲੜਨ ਲਈ ਦਿੱਲੀ ਵਿਧਾਨ ਸਭਾ ਵਿਚੋਂ ਅਸਤੀਫਾ ਦੇ ਦਿੱਤਾ ਸੀ। ਇਸ ਕਰਕੇ ਇਹ ਕੇਸ 20 ਵਿਧਾਇਕਾਂ ਖਿਲਾਫ ਸੀ। ਚੇਤੇ ਰਹੇ ਕਿ ਕੇਜਰੀਵਾਲ ਸਰਕਾਰ ਨੇ ਇਨ੍ਹਾਂ ਵਿਧਾਇਕਾਂ ਨੂੰ ਸੰਸਦੀ ਸਕੱਤਰ ਨਿਯੁਕਤ ਕੀਤਾ ਸੀ। ਦਿੱਲੀ ਹਾਈਕੋਰਟ ਨੇ ਹੀ 8 ਦਸੰਬਰ 2016 ਨੂੰ 21 ਵਿਧਾਇਕਾਂ ਦੀ ਸੰਸਦੀ ਸਕੱਤਰ ਦੇ ਤੌਰ ‘ਤੇ ਹੋਈ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ। ਕਾਨੂੰਨ ਮੁਤਾਬਕ ਦਿੱਲੀ ਵਿਚ ਕੋਈ ਵੀ ਵਿਅਕਤੀ ਵਿਧਾਇਕ ਦੇ ਅਹੁਦੇ ‘ਤੇ ਹੁੰਦੇ ਹੋਏ ਲਾਭ ਦਾ ਅਹੁਦਾ ਨਹੀਂ ਲੈ ਸਕਦਾ।

Check Also

ਦਿੱਲੀ ‘ਚ ਮੁੱਖ ਸਕੱਤਰ ਨਾਲ ਹੋਈ ਕੁੱਟਮਾਰ ‘ਤੇ ਬੋਲੇ ਕੇਜਰੀਵਾਲ

ਕਿਹਾ, ਕੀ ਲੋਯਾ ਮਾਮਲੇ ਵਿਚ ਅਮਿਤ ਸ਼ਾਹ ਕੋਲੋਂ ਵੀ ਹੋਵੇਗੀ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ …