Breaking News
Home / ਦੁਨੀਆ / ਪਾਕਿਸਤਾਨ ਵਿਚ ਸ਼ਹੀਦ ਭਗਤ ਸਿੰਘ ਨੂੰ ਸਰਵਉਚ ਵੀਰਤਾ ਪੁਰਸਕਾਰ ਦੇਣ ਦੀ ਮੰਗ ਉਠੀ

ਪਾਕਿਸਤਾਨ ਵਿਚ ਸ਼ਹੀਦ ਭਗਤ ਸਿੰਘ ਨੂੰ ਸਰਵਉਚ ਵੀਰਤਾ ਪੁਰਸਕਾਰ ਦੇਣ ਦੀ ਮੰਗ ਉਠੀ

ਲਾਹੌਰ ਦੇ ਸ਼ਾਦਮਾਨ ਚੌਕ ਵਿਚ ਭਗਤ ਸਿੰਘ ਦੀ ਮੂਰਤੀ ਵੀ ਲਗਾਈ ਜਾਵੇ

ਲਾਹੌਰ/ਬਿਊਰੋ ਨਿਊਜ਼

ਪਾਕਿਸਤਾਨ ਦੇ ਇਕ ਸੰਗਠਨ ਨੇ ਮੰਗ ਕੀਤੀ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਦੇਸ਼ ਦਾ ਸਰਵਉਚ ਵੀਰਤਾ ਪੁਰਸਕਾਰ ‘ਨਿਸ਼ਾਨ ਏ ਹੈਦਰ’ ਦਿੱਤਾ ਜਾਣਾ ਚਾਹੀਦਾ ਹੈ। ਸੰਗਠਨ ਨੇ ਇਹ ਵੀ ਮੰਗ ਕੀਤੀ ਕਿ ਲਾਹੌਰ ਦੇ ਸ਼ਾਦਮਾਨ ਚੌਕ ‘ਤੇ ਸ਼ਹੀਦ ਭਗਤ ਸਿੰਘ ਦੀ ਮੂਰਤੀ ਲਗਾਈ ਜਾਵੇ, ਜਿੱਥੇ ਉਸ ਨੂੰ 86 ਸਾਲ ਪਹਿਲਾਂ ਫਾਂਸੀ ਦਿੱਤੀ ਗਈ ਸੀ।  ਇਹ ਮੰਗ ਕਰਨ ਵਾਲਾ ਸੰਗਠਨ ਅਦਾਲਤ ਵਿਚ ਸੁਤੰਤਰਤਾ ਸੈਨਾਨੀਆਂ ਨੂੰ ਨਿਰਦੋਸ਼ ਸਾਬਤ ਕਰਨ ਲਈ ਕੰਮ ਕਰ ਰਿਹਾ ਹੈ। ਚੇਤੇ ਰਹੇ ਕਿ ਭਗਤ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਬ੍ਰਿਟਿਸ਼ ਪੁਲਿਸ ਅਧਿਕਾਰੀ ਸਾਂਡਰਸ ਦੀ ਹੱਤਿਆ ਦੇ ਦੋਸ਼ ਵਿਚ 23 ਮਾਰਚ 1931 ਨੂੰ ਲਾਹੌਰ ਵਿਚ ਫਾਂਸੀ ਦਿੱਤੀ ਗਈ ਸੀ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਪਾਕਿਸਤਾਨੀ ਪੰਜਾਬ ਦੀ ਸਰਕਾਰ ਨੂੰ ਅਰਜ਼ੀ ਦੇ ਕੇ ਕਿਹਾ ਕਿ ਭਗਤ ਸਿੰਘ ਨੇ ਉਪ ਮਹਾਂਦੀਪ ਦੀ ਅਜ਼ਾਦੀ ਲਈ ਆਪਣਾ ਬਲੀਦਾਨ ਦਿੱਤਾ ਸੀ।

Check Also

ਏਸ਼ੀਅਨ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਮਿਲੇ ਮਿਸਟਰ ਮਾਈਕਲ ਫੋਰਡ

ਬਰੈਂਪਟਨ : ਮੰਗਲਵਾਰ ਵਾਲੇ ਦਿਨ ਮਿਸਟਰ ਮਾਈਕਲ ਫੋਰਡ ਏਸ਼ੀਅਨ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ …