Breaking News
Home / ਪੰਜਾਬ / ਟੌਹੜਾ ਦੇ ਸਕੂਲ ‘ਚ ਦਲਿਤ ਵਿਦਿਆਰਥਣ ਵੀਰਪਾਲ ਕੌਰ ਨੂੰ ਜਾਤੀਸੂਚਕ ਸ਼ਬਦ ਕਹਿਣ ਦਾ ਮਾਮਲਾ ਟੌਹੜਾ ਸਕੂਲ ਦਾ ਸਾਰਾ ਸਟਾਫ ਤਬਦੀਲ

ਟੌਹੜਾ ਦੇ ਸਕੂਲ ‘ਚ ਦਲਿਤ ਵਿਦਿਆਰਥਣ ਵੀਰਪਾਲ ਕੌਰ ਨੂੰ ਜਾਤੀਸੂਚਕ ਸ਼ਬਦ ਕਹਿਣ ਦਾ ਮਾਮਲਾ ਟੌਹੜਾ ਸਕੂਲ ਦਾ ਸਾਰਾ ਸਟਾਫ ਤਬਦੀਲ

ਭਾਦਸੋਂ : ਪਿੰਡ ਟੌਹੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਲਿਤ ਵਿਦਿਆਰਥਣ ਵੀਰਪਾਲ ਕੌਰ ਨੂੰ ਜਾਤੀਗਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਨੇ ਪ੍ਰਿੰਸੀਪਲ ਸਮੇਤ ਸਾਰੇ ਸਟਾਫ਼ ਦਾ ਤਬਾਦਲਾ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਭੇਜੀ ਰਿਪੋਰਟ ਅਨੁਸਾਰ ਅਮਨ ਕਾਨੂੰਨ ਦੀ ਸਥਿਤੀ ਤੇ ਸਕੂਲ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਦੇ ਖ਼ਰਾਬ ਮਾਹੌਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਟਾਫ਼ ਦੇ ਤਬਾਦਲੇ ਕੀਤੇ ਗਏ ਹਨ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਮਿਲਕਫੈੱਡ ਦੇ ਸਾਬਕਾ ਜਨਰਲ ਮੈਨੇਜਰ ਬਲਵਿੰਦਰ ਸਿੰਘ, ਗਿਆਨੀ ਰਜਿੰਦਰਪਾਲ ਸਿੰਘ ਕਥਾਵਾਚਕ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਨਾਭਾ ਤੇ ਹੈੱਡ ਗ੍ਰੰਥੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ‘ਤੇ ਅਧਾਰਿਤ ਸਬ-ਕਮੇਟੀ ਨਿਯੁਕਤ ਕੀਤੀ ਗਈ ਹੈ। ਇਸੇ ਦੌਰਾਨ ਰੋਸ ਵੱਜੋ ਟੌਹੜਾ ਸਕੂਲ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲ ਨੂੰ ਜਿੰਦਰਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਕੂਲ ਦੇ ਬਾਹਰ ਹੀ ਆਵਾਜਾਈ ਠੱਪ ਕਰ ਦਿੱਤੀ। ਸਕੂਲ ਦੇ ਵਿਦਿਆਰਥੀਆਂ ਅਤੇ ਮਾਪਿਆ ਦੀ ਮੰਗ ਹੈ ਕਿ ਜਿਨ੍ਹਾਂ ਅਧਿਆਪਕਾਂ ਨੇ ਵੀਰਪਾਲ ਕੌਰ ਨੂੰ ਜਾਤੀ ਸੂਚਕ ਸਬਦ ਬੋਲੇ ਸੀ ਉਨ੍ਹਾਂ ‘ਤੇ ਹੀ ਕਾਰਵਾਈ ਹੋਣੀ ਚਾਹੀਦੀ ਹੈ ਬਾਕੀ ਅਧਿਆਪਕਾਂ ਦਾ ਕੀ ਕਸੂਰ ਹੈ ਤੇ ਉਨ੍ਹਾਂ ਨੂੰ ਦੁਬਾਰਾ ਸਕੂਲ ਵਿਚ ਲਗਾਇਆ ਜਾਵੇ।

ਵਿਦਿਆਰਥੀਆਂ ਤੇ ਮਾਪਿਆਂ ਨੇ ਸਕੂਲ ਦੇ ਗੇਟ ਨੂੰ ਲਾਇਆ ਤਾਲਾ

ਭਾਦਸੋਂ : ਪਿੰਡ ਟੌਹੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਲਿਤ ਵਿਦਿਆਰਥਣ ਵੀਰਪਾਲ ਕੌਰ ਖ਼ਿਲਾਫ਼ ਜਾਤੀਗਤ ਟਿੱਪਣੀ ਕਰਨ ਦੇ ਮਾਮਲੇ ਸਬੰਧੀ ਸਿੱਖਿਆ ਵਿਭਾਗ ਵੱਲੋਂ ਸਕੂਲ ਦੇ ਸਮੂਹ ਸਟਾਫ ਦੇ ਕੀਤੇ ਗਏ ਤਬਾਦਲੇ ਦੇ ਵਿਰੋਧ ਵਿੱਚ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਅਤੇ ਮਾਪਿਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਹੁਣ ਸਾਲਾਨਾ ਪ੍ਰੀਖਿਆਵਾਂ ਦੇ ਦਿਨ ਹਨ, ਪਰ ਸਿੱਖਿਆ ਵਿਭਾਗ ਵੱਲੋਂ ਸਕੂਲ ਦੇ ਸਾਰੇ ਸਟਾਫ ਦੀ ਬਦਲੀ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਵੇਗਾ ਕਿਉਂਕਿ ਨਵੇਂ ਅਧਿਆਪਕਾਂ ਨੂੰ ਬੱਚਿਆਂ ਨਾਲ ਤਾਲਮੇਲ ਬਿਠਾਉਣ ਵਿੱਚ ਸਮਾਂ ਲੱਗੇਗਾ ਅਤੇ ਸਕੂਲ ਦੇ ਨਤੀਜੇ ‘ਤੇ ਅਸਰ ਪਵੇਗਾ। ਮਾਪਿਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਮਾਮਲੇ ਨਾਲ ਸਿੱਧੇ ਤੌਰ ‘ਤੇ ਸਬੰਧਤ ਅਧਿਆਪਕਾਂ ਦੀ ਹੀ ਬਦਲੀ ਕੀਤੀ ਜਾਵੇ ਅਤੇ ਬਾਕੀ ਸਟਾਫ ਦੀਆਂ ਬਦਲੀਆਂ ਰੱਦ ਕੀਤੀਆਂ ਜਾਣ।ਉਨ੍ਹਾਂ ਦੱਸਿਆ ਕਿ ਸਕੂਲ ਦੇ ਪੁਰਾਣੇ ਸਟਾਫ ਵਿੱਚੋਂ ਪ੍ਰਿੰਸੀਪਲ ਸਮੇਤ 17 ਮੁਲਾਜ਼ਮਾਂ ਦੀ ਬਦਲੀ ਕੀਤੀ ਗਈ ਹੈ ਪਰ ਇਸ ਦੇ ਬਦਲੇ ਸਕੂਲ ‘ਚ ਪ੍ਰਿੰਸੀਪਲ ਸਮੇਤ ਸਿਰਫ਼ ਸੱਤ ਅਧਿਆਪਕ ਹੀ ਭੇਜੇ ਗਏ ਹਨ।
ਨਵੇਂ ਅਧਿਆਪਕਾਂ ਨੇ ਕੀਤਾ ਜੁਆਇਨ: ਪ੍ਰਿੰਸੀਪਲઠ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟੌਹੜਾ ਦੇ ਨਵੇਂ ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਰਾਣੇ ਅਧਿਆਪਕਾਂ ਨੂੰ ਰਿਲੀਵ ਕਰ ਦਿੱਤਾ ਗਿਆ ਹੈ ਅਤੇ ਨਵੇਂ ਅਧਿਆਪਕਾਂ ਨੇ ਜੁਆਇਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲਾ ਹੱਲ ਹੋਣ ਮਗਰੋਂ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਜਾਂਚ ਕਮੇਟੀ ਵਿਦਿਆਰਥਣ ਦੇ ਘਰ ਪੁੱਜੀઠ
ਪਿੰਡ ਟੌਹੜਾ ਦੀ ਵਿਦਿਆਰਥਣ ਨੂੰ ਜਾਤੀਸੂਚਕ ਸ਼ਬਦ ਬੋਲਣ ਦੇ ਮਾਮਲੇ ਸਬੰਧੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੇ ਮੈਂਬਰਾਂ ਨੇ ਪਿੰਡ ਰਾਮਪੁਰ ਸਾਹੀਏਵਾਲ ਵਿੱਚ ਵੀਰਪਾਲ ਕੌਰ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।ਜਾਂਚ ਕਮੇਟੀ ਦੇ ਮੈਂਬਰਾਂ ਗਿਆਨੀ ਪ੍ਰਣਾਮ ਸਿੰਘ, ਬਲਵਿੰਦਰ ਸਿੰਘ ਜਾਤੀਵਾਲ, ઠਗਿਆਨੀ ਰਾਜਿੰਦਰਪਾਲ ਸਿੰਘ ਅਤੇ ਭਾਈ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥਣ ਵੀਰਪਾਲ ਕੌਰ ਤੇ ਉਸ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਬਿਆਨ ਲਿਖਵਾਏ ਹਨ।

Check Also

ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਦਿੱਤਾ ਆਸ਼ੀਰਵਾਦ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੀਆਂ …