Breaking News
Home / ਪੰਜਾਬ / ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਭਾਰਤ ਫੇਰੀ ਲਈ ਆਉਣਗੇ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਭਾਰਤ ਫੇਰੀ ਲਈ ਆਉਣਗੇ

ਸ੍ਰੀ ਦਰਬਾਰ ਸਾਹਿਬ ਵਿਖੇ ਵੀ ਹੋਣਗੇ ਨਤਮਸਤਕ 

ਚੰਡੀਗੜ੍ਹ/ਬਿਊਰੋ ਨਿਊਜ਼

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਮਹੀਨੇ ਫਰਵਰੀ ਵਿੱਚ ਭਾਰਤ ਦੇ ਮਹਿਮਾਨ ਹੋਣਗੇ। ਇਸ ਫੇਰੀ ਦੌਰਾਨ ਉਹ ਦਰਬਾਰ ਸਾਹਿਬ ਵੀ ਜਾਣਗੇ। ਜਾਣਕਾਰੀ ਮੁਤਾਬਕ ਟਰੂਡੋ ਮੁੰਬਈ ਅਤੇ ਅਹਿਮਦਾਬਾਦ ਵੀ ਜਾ ਰਹੇ ਹਨ। ਟਰੂਡੋ ਨਰਿੰਦਰ ਮੋਦੀ ਦੇ ਸੱਦੇ ‘ਤੇ 17 ਤੋਂ 23 ਫਰਵਰੀ ਤੱਕ ਭਾਰਤ ਦੀ ਫੇਰੀ ‘ਤੇ ਹੋਣਗੇ।

ਚੇਤੇ ਰਹੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਪ੍ਰੈਲ 2015 ਵਿੱਚ ਕੈਨੇਡਾ ਦਾ ਦੌਰਾ ਕੀਤਾ ਸੀ। ਇਸ ਤੋਂ ਪਹਿਲਾਂ ਚਾਰ ਦਹਾਕੇ ਤੱਕ ਕਿਸੇ ਪ੍ਰਧਾਨ ਮੰਤਰੀ ਨੇ ਕੈਨੇਡਾ ਦੀ ਯਾਤਰਾ ਨਹੀਂ ਕੀਤੀ। ਇਸ ਭਾਰਤ ਫੇਰੀ ਬਾਰੇ ਟਰੂਡੋ ਦਾ ਕਹਿਣਾ ਹੈ ਕਿ ਦੋਵੇਂ ਮੁਲਕਾਂ ਵਿਚਾਲੇ ਇੱਕ ਖਾਸ ਰਿਸ਼ਤਾ ਹੈ, ਜਿਸ ਨੂੰ ਲੋਕਾਂ ਦੇ ਆਪਸੀ ਰਿਸ਼ਤੇ ਹੋਰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਉਹ ਭਾਰਤ ਤੇ ਕੈਨੇਡਾ ਦੀ ਦੋਸਤੀ ਨੂੰ ਹੋਰ ਮਜ਼ਬੂਤ ਕਰਨਗੇ।”

Check Also

ਤਰਨਤਾਰਨ ‘ਚ ਪੰਜ ਕਰੋੜ ਦੀ ਹੈਰੋਇਨ ਬਰਾਮਦ

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਦੇ ਸਰਹੱਦੀ ਕਸਬਾ ਭਿੱਖੀਵਿੰਡ …