Breaking News
Home / ਪੰਜਾਬ / ਸੁਖਬੀਰ ਬਾਦਲ ਤੇ ਸਿਮਰਜੀਤ ਬੈਂਸ ਨੂੰ ਵਿਧਾਨ ਸਭਾ ਕਮੇਟੀ ਨੇ ਕੀਤਾ ਤਲਬ

ਸੁਖਬੀਰ ਬਾਦਲ ਤੇ ਸਿਮਰਜੀਤ ਬੈਂਸ ਨੂੰ ਵਿਧਾਨ ਸਭਾ ਕਮੇਟੀ ਨੇ ਕੀਤਾ ਤਲਬ

ਸੁਖਬੀਰ ਬਾਦਲ ਅਤੇ ਸਿਮਰਜੀਤ ਬੈਂਸ ਨੇ ਵਿਧਾਨ ਸਭਾ ‘ਚ ਕੀਤੀ ਸੀ ਗਲਤ ਸ਼ਬਦਾਵਲੀ ਦੀ ਵਰਤੋਂ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਦੀ ਪ੍ਰੀਵਲੇਜ ਕਮੇਟੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ 6 ਫਰਵਰੀ ਨੂੰ ਤਲਬ ਕੀਤਾ ਹੈ। ਦੋਵਾਂ ਖ਼ਿਲਾਫ਼ ਸਪੀਕਰ ਵਿਰੁੱਧ ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਗ਼ਲਤ ਸ਼ਬਦਾਵਲੀ ਵਰਤਣ ਦੇ ਦੋਸ਼ ਹਨ। ਵਿਧਾਨ ਸਭਾ ਬਜਟ ਇਜ਼ਲਾਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਪੀਕਰ ਰਾਣਾ ਕੇ ਪੀ ਸਿੰਘ ਖਿਲਾਫ਼ ਨਾਅਰੇਬਾਜ਼ੀ ਕੀਤੀ ਸੀ। ਵਿਰੋਧੀ ਧਿਰਾਂ ਸਰਕਾਰ ‘ਤੇ ਇਹ ਦੋਸ਼ ਲਗਾ ਰਹੀਆਂ ਸਨ ਕਿ ਲੋਕਾਂ ਦੇ ਮੁੱਦਿਆਂ ਬਾਰੇ ਵਿਧਾਨ ਸਭਾ ਵਿੱਚ ਬੋਲਣ ਨਹੀਂ ਦਿੱਤਾ ਜਾ ਰਿਹਾ। ਸਪੀਕਰ ਨੇ ਸਾਰੇ ਹੀ ਵਿਧਾਇਕਾਂ ਨੂੰ ਵਿਧਾਨ ਸਭਾ ਇਜਲਾਸ ਵਿੱਚੋਂ ਕਢਵਾ ਦਿੱਤਾ ਸੀ। ਚੇਤੇ ਰਹੇ ਕਿ ਜੂਨ 2017 ਨੂੰ ਇਹ ਇਜਲਾਸ ਹੋਇਆ ਸੀ ਜਿਸ ਵਿਚ ਬਹੁਤ ਜ਼ਿਆਦਾ ਹੰਗਾਮਾ ਹੋਇਆ ਸੀ।

Check Also

ਦਰਿਆਵਾਂ ਦੇ ਪ੍ਰਦੂਸ਼ਣ ‘ਤੇ ਐਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ

ਸਤਲੁਜ ਤੇ ਬਿਆਸ ਦਰਿਆਵਾਂ ‘ਚ ਫੈਲ ਰਹੇ ਸਨਅਤੀ ਪ੍ਰਦੂਸ਼ਣ ‘ਤੇ ਕੀਤੀ ਕਾਰਵਾਈ ਜਲੰਧਰ/ਬਿਊਰੋ ਨਿਊਜ਼ : …