Breaking News
Home / ਪੰਜਾਬ / ਹੁਸ਼ਿਆਰਪੁਰ ‘ਚ ਵਿਆਹ ਦੇ ਜਸ਼ਨਾਂ ਦੌਰਾਨ ਲੜਕੀ ਦੇ ਪਿਤਾ ਨੇ ਚਲਾਈ ਗੋਲੀ

ਹੁਸ਼ਿਆਰਪੁਰ ‘ਚ ਵਿਆਹ ਦੇ ਜਸ਼ਨਾਂ ਦੌਰਾਨ ਲੜਕੀ ਦੇ ਪਿਤਾ ਨੇ ਚਲਾਈ ਗੋਲੀ

ਐਮਬੀਏ ਦੀ ਵਿਦਿਆਰਥਣ ਦੀ ਹੋਈ ਮੌਤ
ਹੁਸ਼ਿਆਰਪੁਰ/ਬਿਊਰੋ ਨਿਊਜ਼
ਪੰਜਾਬ ਵਿਆਹਾਂ ਦੇ ਪ੍ਰੋਗਰਾਮਾਂ ਵਿਚ ਗੋਲੀਆਂ ਚਲਾਉਣ ਦਾ ਰੁਝਾਨ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸੇ ਤਰ੍ਹਾਂ ਲੰਘੇ ਦਿਨ ਹੁਸ਼ਿਆਰਪੁਰ ‘ਚ ਵਿਆਹ ਦੇ ਜਸ਼ਨਾਂ ਦੌਰਾਨ ਗੋਲੀ ਲੱਗਣ ਕਾਰਨ 22 ਸਾਲਾ ਐਮਬੀਏ ਵਿਦਿਆਰਥਣ ਦੀ ਮੌਤ ਹੋ ਗਈ। ਸ਼ਹਿਰ ਵਿਚ ਅਸ਼ੋਕ ਖੋਸਲਾ ਸ਼ੋਕੀ ਨਾਂ ਦੇ ਵਿਅਕਤੀ ਦੇ ਘਰ ਵਿਆਹ ਦਾ ਸੰਗੀਤ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਲਾੜੀ ਦੇ ਪਿਓ ਅਤੇ ਦੋਸਤਾਂ ਵੱਲੋਂ ਚਲਾਈ ਗਈ ਗੋਲੀ ਸਾਕਸ਼ੀ ਅਰੋੜਾ ਨਾਂ ਦੀ ਵਿਦਿਆਰਣ ਨੂੰ ਲੱਗ ਗਈ ਤੇ ਉਸ ਦੀ ਮੌਤ ਹੋ ਗਈ। ਜਦੋਂ ਸਾਕਸ਼ੀ ਦੇ ਗੋਲੀ ਲੱਗੀ ਉਹ ਆਪਣੇ ਘਰ ਦੀ ਛੱਤ ਤੋਂ ਗੁਆਂਢ ਵਿੱਚ ਪ੍ਰੋਗਰਾਮ ਦੇਖ ਰਹੀ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਵੱਖ- ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ।

Check Also

ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ

ਫਿਲਮਾਂ ‘ਚ ਦਿਖਾਏ ਜਾਣ ਵਾਲੇ ਸਿੱਖ ਇਤਿਹਾਸ ਦੀ ਘੋਖ ਕਰੇਗਾ ਸਿੱਖ ਸੈਂਸਰ ਬੋਰਡ ਅੰਮ੍ਰਿਤਸਰ/ਬਿਊਰੋ ਨਿਊਜ਼ …