Home / ਪੰਜਾਬ / ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਆਹਮੋ ਸਾਹਮਣੇ

ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਆਹਮੋ ਸਾਹਮਣੇ

ਜਾਖੜ ਨੇ ਕਿਹਾ, ਪੰਜਾਬ ‘ਚੋਂ ਗੈਂਗਸਟਰਾਂ ਦਾ ਕੀਤਾ ਜਾਵੇਗਾ ਸਫਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚ ‘ਗੈਂਗਵਾਰ’ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਪਿਛਲੀ ਅਕਾਲੀ ਸਰਕਾਰ ਦੀ ਦੇਣ ਹੈ। ਜਿਵੇਂ ਸੀਵਰੇਜ ਬਣਾ ਕਿ ਸ਼ਹਿਰ ਦੀ ਗੰਦਗੀ ਸਾਫ਼ ਕੀਤੀ ਜਾਵੇਗੀ, ਉਸੇ ਤਰ੍ਹਾਂ ਹੀ ਗੈਂਗਸਟਰਾਂ ਦਾ ਵੀ ਪੰਜਾਬ ਵਿੱਚ ਸਫਾਇਆ ਕੀਤਾ ਜਾਵੇਗਾ।
ਚੇਤੇ ਰਹੇ ਕਿ ਪਿਛਲੇ ਦਿਨੀਂ ਰੈਲੀ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਕਾਂਗਰਸ ਦੇ ਵਿਧਾਇਕ ਦਰਸ਼ਨ ਬਰਾੜ ਨੂੰ ਬੱਚਾ-ਬੱਚਾ ਗੈਂਗਸਟਰ ਵਜੋਂ ਜਾਣਦਾ ਹੈ ਤੇ ਗੈਂਗਸਟਰ ਸੱਭਿਆਚਾਰ ਕਾਂਗਰਸ ਦੀ ਦੇਣ ਹੈ। ਇਸ ਦੇ ਜਵਾਬ ਵਿੱਚ ਜਾਖੜ ਨੇ ਕਿਹਾ ਕਿ ਅਕਾਲੀ ਦਲ ਨੇ ਗੈਂਗਸਟਰ ਪੈਦਾ ਕੀਤੇ ਤੇ ਆਪਣੇ ਸਿਆਸੀ ਮਕਸਦ ਲਈ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੇ ਇਨ੍ਹਾਂ ਕੰਮਾਂ ਬਾਰੇ ਸਾਰਾ ਪੰਜਾਬ ਜਾਣਦਾ ਹੈ। ਲੋਕਾਂ ਨੂੰ ਇਹ ਦੱਸਣ ਦੀ ਲੋੜ ਨਹੀਂ।

Check Also

ਪਰਗਟ ਸਿੰਘ ਵੀ ਆਏ ਸਿੱਧੂ ਦੇ ਪੱਖ ‘ਚ

ਕਿਹਾ, ਪੰਜਾਬ ਕਾਂਗਰਸ ‘ਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿਚ ਵੀ …