Home / ਦੁਨੀਆ / ਕਾਠਮੰਡੂ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦਾ ਸ਼ਿਕਾਰ

ਕਾਠਮੰਡੂ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦਾ ਸ਼ਿਕਾਰ

50 ਵਿਅਕਤੀਆਂ ਦੀ ਮੌਤ
ਕਾਠਮੰਡੂ/ਬਿਊਰੋ ਨਿਊਜ਼
ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਵਿਚ 67 ਯਾਤਰੀ ਸਵਾਰ ਸਨ। ਜਹਾਜ਼ ਨੇ ਬੰਗਲਾਦੇਸ਼ ਦੇ ਢਾਕਾ ਤੋਂ ਦੁਪਹਿਰ 2 ਵਜ ਕੇ 20 ਮਿੰਟ ‘ਤੇ ਉਡਾਣ ਭਰੀ ਸੀ। ਇਹ ਜਹਾਜ਼ ਕਾਠਮੰਡੂ ਕੌਮਾਂਤਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਜਹਾਜ਼ ਬੰਗਲਾਦੇਸ਼ ਦੀ ਯੂ. ਐੱਸ-ਬੰਗਲਾ ਏਅਰਲਾਈਨਜ਼ ਦਾ ਸੀ। ਜਾਣਕਾਰੀ ਮੁਤਾਬਕ ਜਹਾਜ਼ ਕਾਠਮੰਡੂ ਦੇ ਤ੍ਰਿਭੁਵਨ ਕੌਮਾਂਤਰੀ ਹਵਾਈ ਅੱਡੇ ਦੇ ਪੂਰਬੀ ਹਿੱਸੇ ਵਿਚ ਜਾ ਡਿੱਗਿਆ, ਜਿਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਹੁਣ ਤੱਕ 50 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ।

Check Also

ਅਫਗਾਨਿਸਤਾਨ ਵਿਚ ਸਿੱਖ ਆਗੂ ਨੇ ਘੱਟ ਗਿਣਤੀਆਂ ਲਈ ਜਗਾਈ ਆਸ ਦੀ ਕਿਰਨ

ਕਾਬੁਲ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਦੇ ਪੂਰਬੀ ਪਕਤੀਆ ਸੂਬੇ ਨਾਲ ਸਬੰਧਤ ਅਵਤਾਰ ਸਿੰਘ ਖ਼ਾਲਸਾ (52) ਅਗਲੀ …