Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕਿਹਾ, ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਜੱਲਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ।
ਜ਼ਿਕਰਯੋਗ ਹੈ ਕਿ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ ਸਥਿਤ ਜਲਿਆਂਵਾਲਾ ਬਾਗ ਵਿਚ ਜਨਰਲ ਡਾਇਰ ਨੇ ਕਈ ਮਾਸੂਮ ਤੇ ਨਿਹੱਥੇ ਲੋਕਾਂ ‘ਤੇ ਗੋਲੀਆਂ ਚਲਾਉਣ ਦਾ ਹੁਕਮ ਦਿੱਤਾ ਸੀ। ਇਸ ਦੌਰਾਨ ਕਈ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਕਾਂਡ ਤੋਂ ਬਾਅਦ ਹੀ ਦੇਸ਼ ਨੂੰ ਉਧਮ ਸਿੰਘ ਤੇ ਭਗਤ ਸਿੰਘ ਵਰਗੇ ਕ੍ਰਾਂਤੀਕਾਰੀ ਮਿਲੇ ਸਨ।

Check Also

ਕਠੂਆ ‘ਚ ਪਹਿਲਾਂ ਅਗਵਾ, ਫਿਰ ਰੇਪ ਤੇ ਫਿਰ ਕਤਲ ਦੀ ਵਾਰਦਾਤ

8 ਸਾਲ ਦੀ ਆਸਿਫਾ ਮਨੁੱਖੀ ਦਰਿੰਦਿਆਂ ਕੋਲੋਂ ਨਾ ਬਚ ਸਕੀ, ਘੱਟ ਗਿਣਤੀਆਂ ਨੂੰ ਡਰਾਉਣ ਲਈ …