Breaking News
Home / ਪੰਜਾਬ / ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਖਿਲਾਫ ਨਜਾਇਜ਼ ਮਾਈਨਿੰਗ ਦਾ ਮਾਮਲਾ ਦਰਜ

ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਖਿਲਾਫ ਨਜਾਇਜ਼ ਮਾਈਨਿੰਗ ਦਾ ਮਾਮਲਾ ਦਰਜ

ਸੇਖਵਾਂ ਨੇ ਇਸ ਨੂੰ ਦੱਸਿਆ, ਸਿਆਸੀ ਬਦਲਾਖੋਰੀ ਦੀ ਨੀਤੀ
ਗੁਰਦਾਸਪੁਰ/ਬਿਊਰੋ ਨਿਊਜ਼
ਲੰਘੇ ਕੱਲ੍ਹ ਦੇਰ ਸ਼ਾਮ ਅਕਾਲੀ ਦਲ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਵੱਡੇ ਪੁੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਕੰਵਲਪ੍ਰੀਤ ਸਿੰਘ ਕਾਕੀ ਖ਼ਿਲਾਫ਼ ਇਕ ਪੁਰਾਣੀ ਪੜਤਾਲ ਦੇ ਅਧਾਰ ‘ਤੇ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਦੀ ਸੂਬਾ ਪੱਧਰੀ ਅਫਸਰਸ਼ਾਹੀ ਵੱਲੋਂ ਇਸ ਮਾਮਲੇ ਦੀ ਕਾਫੀ ਲੰਮੇ ਸਮੇ ਤੋਂ ਪੜਤਾਲ ਚੱਲ ਰਹੀ ਸੀ। ਜਿਸ ਵਿਚ ਇਨ੍ਹਾਂ ਖ਼ਿਲਾਫ਼ ਦਰਿਆ ਬਿਆਸ ਵਿਚੋਂ ਅਕਾਲੀ ਸਰਕਾਰ ਵੇਲੇ ਰੇਤ ਦੀ ਗ਼ੈਰ-ਕਾਨੂੰਨੀ ਨਿਕਾਸੀ ਦੀ ਪੜਤਾਲ ਕੀਤੀ ਗਈ ਹੈ। ਇਸ ਬਾਰੇ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਇਹ ਪੰਜਾਬ ਸਰਕਾਰ ਦੀ ਸਿਆਸੀ ਬਦਲਾਖੋਰੀ ਦੀ ਨੀਤੀ ਕਰਕੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਅਜਿਹੇ ਗ਼ੈਰ-ਕਾਨੂੰਨੀ ਕੰਮ ਨਾਲ ਕੋਈ ਵਾਸਤਾ ਨਹੀਂ ਹੈ।

Check Also

ਦਰਿਆਵਾਂ ਦੇ ਪ੍ਰਦੂਸ਼ਣ ‘ਤੇ ਐਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ

ਸਤਲੁਜ ਤੇ ਬਿਆਸ ਦਰਿਆਵਾਂ ‘ਚ ਫੈਲ ਰਹੇ ਸਨਅਤੀ ਪ੍ਰਦੂਸ਼ਣ ‘ਤੇ ਕੀਤੀ ਕਾਰਵਾਈ ਜਲੰਧਰ/ਬਿਊਰੋ ਨਿਊਜ਼ : …