Breaking News
Home / ਪੰਜਾਬ / ਕੈਪਟਨ ਸਰਕਾਰ ਤੋਂ ਦੁਖੀ ਅਧਿਆਪਕ ਨੇ ਕੀਤੀ ਖੁਦਕੁਸ਼ੀ

ਕੈਪਟਨ ਸਰਕਾਰ ਤੋਂ ਦੁਖੀ ਅਧਿਆਪਕ ਨੇ ਕੀਤੀ ਖੁਦਕੁਸ਼ੀ

ਅਧਿਆਪਕ ਜਥੇਬੰਦੀਆਂ ਸਰਕਾਰ ਖਿਲਾਫ ਡਟੀਆਂ, ਮ੍ਰਿਤਕ ਦੇ ਪਰਿਵਾਰ ਲਈ ਮੰਗੀ 20 ਲੱਖ ਰੁਪਏ ਦੀ ਸਹਾਇਤਾ
ਫਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਤੋਂ ਦੁਖੀ ਹੋ ਕੇ ਫਿਰੋਜ਼ਪੁਰ ਦੇ ਪਿੰਡ ਚੰਗਾਲੀ ਕਦੀਮ ਦੇ ਇਕ ਅਧਿਆਪਕ ਨੇ ਨਹਿਰ ‘ਚ ਛਾਲ ਮਾਰਕੇ ਖੁਦਕੁਸ਼ੀ ਕਰ ਲਈ ਹੈ। ਸਿੱਖਿਆ ਪ੍ਰੋਵਾਈਡਰ ਚੰਨਣ ਸਿੰਘ ਘੱਟ ਤਨਖਾਹ ਮਿਲਣ ਕਰਕੇ ਪ੍ਰੇਸ਼ਾਨ ਸੀ। ਉਸ ਨੂੰ ਆਸ ਸੀ ਕਿ ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰਦਿਆਂ ਤਨਖਾਹਾਂ ਵਿੱਚ ਵਾਧਾ ਕਰੇਗੀ, ਪਰ ਕੋਈ ਸਹੂਲਤ ਮਿਲਦੀ ਨਾ ਦੇਖ ਉਹ ਨਿਰਾਸ਼ ਹੋ ਗਿਆ ਤੇ ਉਸ ਨੇ ਖੁਦਕੁਸ਼ੀ ਦਾ ਰਸਤਾ ਚੁਣ ਲਿਆ।
ਸਿੱਖਿਆ ਪ੍ਰੋਵਾਈਡਰ ਵੱਲੋਂ ਖੁਦਕੁਸ਼ੀ ਕਰਨ ਮਗਰੋਂ ਅਧਿਆਪਕ ਜਥੇਬੰਦੀਆਂ ਪੰਜਾਬ ਸਰਕਾਰ ਖਿਲਾਫ ਡਟ ਗਈਆਂ ਹਨ। ਅਧਿਆਪਕ ਜਥੇਬੰਦੀਆਂ ਨੇ ਮ੍ਰਿਤਕ ਦੇ ਪਰਿਵਾਰ ਨੂੰ 20 ਲੱਖ ਰੁਪਏ ਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਅਧਿਆਪਕ ਵਰਗ ਪ੍ਰੇਸ਼ਾਨੀ ਦੇ ਆਲਮ ਵਿੱਚ ਹੈ।

Check Also

ਜਾਖੜ ਤੇ ਰੰਧਾਵਾ ਵਲੋਂ ਮੋਦੀ ਸਰਕਾਰ ‘ਤੇ ਤਿੱਖੇ ਹਮਲੇ

ਕਿਹਾ – ਮੋਦੀ ਨੇ ਨੌਜਵਾਨਾਂ ਨਾਲ ਰੁਜ਼ਗਾਰ ਲਈ ਕੀਤੇ ਝੂਠੇ ਵਾਅਦੇ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਵਿਚ …