Breaking News
Home / ਪੰਜਾਬ / ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀਆਂ ਦੀ ਵੀ ਚਿੰਤਾ ਕਰਨ ਕੈਪਟਨ : ਸੁਖਪਾਲ ਖਹਿਰਾ

ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀਆਂ ਦੀ ਵੀ ਚਿੰਤਾ ਕਰਨ ਕੈਪਟਨ : ਸੁਖਪਾਲ ਖਹਿਰਾ

‘ਆਪ’ ਦੇ ਵਿਧਾਇਕਾਂ ਦਾ ਵਫਦ ਭਲਕੇ ਦਿੱਲੀ ‘ਚ ਐਨ ਜੀ ਟੀ ਦੇ ਚੇਅਰਮੈਨ ਨੂੰ ਮਿਲੇਗਾ
ਕਪੂਰਥਲਾ/ਬਿਊਰੋ ਨਿਊਜ਼
ਪੰਜਾਬ ਦੇ ਪਾਣੀਆਂ ਲਈ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਗੇ ਆਏ ਹਨ। ਪਾਣੀਆਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਭਲਕੇ 23 ਮਈ ਨੂੰ ਦਿੱਲੀ ਵਿਚ ਐਨ.ਜੀ.ਟੀ. ਦੇ ਚੇਅਰਮੈਨ ਨੂੰ ਮਿਲੇਗਾ ਤਾਂ ਕਿ ਪੰਜਾਬ ਦੇ ਗੰਧਲੇ ਹੋ ਰਹੇ ਪਾਣੀਆਂ ਨੂੰ ਬਚਾਉਣ ਲਈ ਸਖ਼ਤ ਕਦਮ ਚੁੱਕੇ ਜਾ ਸਕਣ। ਖਹਿਰਾ ਨੇ ਕਿਹਾ ਕਿ ਛੁੱਟੀਆਂ ਕੱਟਣ ਮਨਾਲੀ ਪਹੁੰਚੇ ਕੈਪਟਨ ਅਮਰਿੰਦਰ ਨੂੰ ਪੰਜਾਬ ਵਿਚ ਦੂਸ਼ਿਤ ਹੋ ਰਹੇ ਪਾਣੀਆਂ ਤੇ ਹੋਰ ਮੁੱਦਿਆਂ ਦੀ ਚਿੰਤਾ ਕਰਨੀ ਚਾਹੀਦੀ ਹੈ।ઠਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਚੱਢਾ ਸ਼ੂਗਰ ਮਿੱਲ ਵੱਲੋਂ ਬਿਆਸ ਦਰਿਆ ਵਿਚ ਵੱਡੀ ਮਾਤਰਾ ‘ਚ ਸੀਰਾ ਸੁੱਟਿਆ ਗਿਆ ਸੀ, ਜਿਸ ਕਾਰਨ ਲੱਖਾਂ ਮੱਛੀਆਂ ਦੀ ਮੌਤ ਹੋ ਗਈ ਸੀ, ਜਿਸ ਦੀ ਜਾਂਚ ਵਿਭਾਗ ਵਲੋਂ ਕੀਤੀ ਜਾ ਰਹੀ ਹੈ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …