Breaking News
Home / ਭਾਰਤ / ਜੰਮੂ ਦੇ ਬੱਸ ਸਟੈਂਡ ‘ਤੇ ਅੱਤਵਾਦੀਆਂ ਨੇ ਕੀਤਾ ਹਮਲਾ

ਜੰਮੂ ਦੇ ਬੱਸ ਸਟੈਂਡ ‘ਤੇ ਅੱਤਵਾਦੀਆਂ ਨੇ ਕੀਤਾ ਹਮਲਾ

ਪੰਜ ਵਿਅਕਤੀ ਜ਼ਖ਼ਮੀ, ਪੁਲਿਸ ਨੇ ਸੁਰੱਖਿਆ ਵਧਾਈ
ਜੰਮੂ/ਬਿਊਰੋ ਨਿਊਜ਼
ਵੀਰਵਾਰ ਦੇਰ ਸ਼ਾਮ ਅੱਤਵਾਦੀਆਂ ਨੇ ਜੰਮੂ ਦੇ ਬੱਸ ਸਟੈਂਡ ਕੋਲ ਗਰਨੇਡ ਨਾਲ ਹਮਲਾ ਕਰ ਦਿੱਤਾ। ਅੱਤਵਾਦੀਆਂ ਵਲੋਂ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਇਸ ਹਮਲੇ ਵਿੱਚ 5 ਵਿਅਕਤੀ ਜਖ਼ਮੀ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਕੁੱਝ ਸ਼ੱਕੀ ਵਿਅਕਤੀਆਂ ਨੇ ਫਲਾਈਓਵਰ ਤੋਂ ਪੁਲਿਸ ਪਾਰਟੀ ਉੱਤੇ ਹਮਲਾ ਬੋਲਿਆ। ਹਮਲੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਜੀ. ਐਮ. ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਅੱਤਵਾਦੀ ਹਮਲੇ ਕਾਰਨ ਬੱਸ ਸਟੈਂਡ ‘ਤੇ ਖੜ੍ਹੀਆਂ ਬੱਸਾਂ ਅਤੇ ਹੋਰ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਹੋਰ ਵਧਾ ਦਿੱਤੀ ਹੈ।

Check Also

ਕਤਲ ਮਾਮਲੇ ‘ਚ ਰਾਮ ਰਹੀਮ ਨੂੰ ਭਲਕੇ ਸੁਣਵਾਈ ਜਾਵੇਗੀ ਸਜ਼ਾ

ਪੱਤਰਕਾਰ ਛੱਤਰਪਤੀ ਦੀ ਹੱਤਿਆ ਮਾਮਲੇ ‘ਚ ਵੀ ਡੇਰਾ ਮੁਖੀ ਨੂੰ ਦਿੱਤਾ ਜਾ ਚੁੱਕਾ ਹੈ ਦੋਸ਼ੀ …