Breaking News
Home / ਪੰਜਾਬ / ਕੈਪਟਨ ਨੇ 125 ਵਿਅਕਤੀਆਂ ਦੀ ਸੁਰੱਖਿਆ ‘ਚ ਕੀਤੀ ਕਟੌਤੀ

ਕੈਪਟਨ ਨੇ 125 ਵਿਅਕਤੀਆਂ ਦੀ ਸੁਰੱਖਿਆ ‘ਚ ਕੀਤੀ ਕਟੌਤੀ

ਮਜੀਠੀਆ ਦੀ ਸੁਰੱਖਿਆ ‘ਚ ਲੱਗੇ 11 ਗੰਨਮੈਨ ਵੀ ਵਾਪਸ ਬੁਲਾਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਕਈ ਆਗੂਆਂ ਤੇ ਅਫ਼ਸਰਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਹੈ। ਜਿਨ੍ਹਾਂ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਹੋਈ ਹੈ, ਉਨ੍ਹਾਂ ਵਿਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੈ, ਜਿਨ੍ਹਾਂ ਕੋਲੋਂ 11 ਗੰਨਮੈਨ ਵਾਪਸ ਲਏ ਗਏ ਹਨ। ਇਸ ਦੇ ਨਾਲ ਹੀ ਗਾਇਕ ਜੈਜ਼ੀ ਬੈਂਸ ਤੇ ਗੁਰਪ੍ਰੀਤ ਘੁੱਗੀ ਦੀ ਸੁਰੱਖਿਆ ਛਤਰੀ ਵੀ ਘਟਾ ਦਿੱਤੀ ਹੈ। ਨਵੇਂ ਹੁਕਮਾਂ ਮੁਤਾਬਕ ਕੁੱਲ 125 ਵਿਅਕਤੀਆਂ ਦੀ ਸੁਰੱਖਿਆ ਵਿੱਚ ਲੱਗੇ ਹੋਏ 200 ਮੁਲਾਜ਼ਮਾਂ ਨੂੰ ਹੁਣ ਹਟਾ ਲਿਆ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪੋ ਆਪਣੇ ਸਬੰਧਤ ਹੈੱਡਕੁਆਰਟਰਾਂ ਵਿੱਚ ਭੇਜਿਆ ਜਾਵੇਗਾ। ਧਿਆਨ ਰਹੇ ਕਿ ਪਿਛਲੇ ਮਹੀਨੇ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਬਿਕਰਮ ਮਜੀਠੀਆ ਨੂੰ ਮਿਲੀ ਸੁਰੱਖਿਆ ਦਾ ਮੁੱਦਾ ਚੁੱਕਿਆ ਸੀ ਤੇ ਕਿਹਾ ਕਿ ਮਜੀਠੀਆ ਨੂੰ ਇੰਨੀ ਸੁਰੱਖਿਆ ਕਿਉਂ ਦਿੱਤੀ ਗਈ ਹੈ।

Check Also

ਦਿਆਲ ਸਿੰਘ ਕੋਲਿਆਂਵਾਲੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ

ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਕੋਲਿਆਂਵਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਕਾਸ਼ ਸਿੰਘ ਬਾਦਲ ਦੇ …