Breaking News
Home / ਪੰਜਾਬ / ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ਮਾਮਲੇ ‘ਤੇ ਹਾਈਕੋਰਟ ਸਖਤ

ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ਮਾਮਲੇ ‘ਤੇ ਹਾਈਕੋਰਟ ਸਖਤ

ਪੰਜਾਬ ਸਰਕਾਰ ਨੂੰ ਕਿਹਾ, ਅਦਾਲਤ ਨੂੰ ਦੱਸੋ ਕਿ ਕਿਹੜੇ ਕਦਮ ਖੁਦਕੁਸ਼ੀਆਂ ਰੋਕਣ ਲਈ ਚੁੱਕੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਹੋਈ। ਅਦਾਲਤ ਨੇ ਪੰਜਾਬ ਸਰਕਾਰ ਦੀ ਪਾਲਿਸੀ ‘ਤੇ ਦਿੱਤੇ ਗਏ ਹਲਫਨਾਮੇ ‘ਤੇ ਅਸੰਤੁਸ਼ਟੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਰਕਾਰ ਅਗਲੇ 3 ਹਫਤਿਆਂ ਵਿਚ ਉਨ੍ਹਾਂ ਵਲੋਂ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਕੀਤੇ ਗਏ ਯਤਨਾਂ ਬਾਰੇ ਹਲਫਨਾਮਾ ਅਦਾਲਤ ਵਿਚ ਦਾਇਰ ਕਰੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 15 ਅਕਤੂਬਰ ਨੂੰ ਹੋਵੇਗੀ। ਸਰਕਾਰ ਦੇ ਵਕੀਲ ਨੇ ਕਿਹਾ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਮੁਆਵਜ਼ਾ ਦੇਣ ਦਾ ਪ੍ਰਬੰਧ ਹੈ। ਇਸ ‘ਤੇ ਅਦਾਲਤ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਮੁਆਵਜ਼ਾ ਦੇ ਕੇ ਸਰਕਾਰ ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਹੋਰ ਉਤਸ਼ਾਹਤ ਕਰ ਰਹੀ ਹੈ। ਖੁਦਕੁਸ਼ੀਆਂ ਰੋਕਣ ਲਈ ਕਿਹੜੇ ਕਦਮ ਚੁੱਕੇ ਜਾ ਰਹੇ ਹਨ, ਇਸ ਦੀ ਜਾਣਕਾਰੀ ਅਦਾਲਤ ਨੂੰ ਦਿੱਤੀ ਜਾਵੇ।

Check Also

ਅਕਾਲੀ ਦਲ ਦੀ ਟਿਕਟ ‘ਤੇ ਉਮੀਦਵਾਰ ਚੋਣ ਲੜਨ ਤੋਂ ਵੱਟਣ ਲੱਗੇ ਪਾਸਾ

ਪਰਮਿੰਦਰ ਢੀਂਡਸਾ ਨੇ ਵੀ ਸੰਗਰੂਰ ਤੋਂ ਚੋਣ ਲੜਨ ਤੋਂ ਕੀਤਾ ਇਨਕਾਰ ਸੰਗਰੂਰ/ਬਿਊਰੋ ਨਿਊਜ਼ ਜਿਉਂ ਜਿਉਂ …