Home / ਭਾਰਤ / ਭਾਰਤ ਨੇ ਅਗਲੇ ਸਾਲ ਗਣਤੰਤਰ ਦਿਵਸ ਪਰੇਡ ਵਿਚ ਡੋਨਾਲਡ ਟਰੰਪ ਨੂੰ ਦਿੱਤਾ ਮੁੱਖ ਮਹਿਮਾਨ ਬਣਨ ਦਾ ਸੱਦਾ

ਭਾਰਤ ਨੇ ਅਗਲੇ ਸਾਲ ਗਣਤੰਤਰ ਦਿਵਸ ਪਰੇਡ ਵਿਚ ਡੋਨਾਲਡ ਟਰੰਪ ਨੂੰ ਦਿੱਤਾ ਮੁੱਖ ਮਹਿਮਾਨ ਬਣਨ ਦਾ ਸੱਦਾ

2015 ਵਿਚ ਬਰਾਕ ਓਬਾਮਾ ਮੁੱਖ ਮਹਿਮਾਨ ਬਣ ਕੇ ਆਏ ਸਨ ਭਾਰਤ
ਨਵੀਂ ਦਿੱਲੀ/ਬਿਊਰੋ ਨਿਊਜ਼
ਅਗਲੇ ਸਾਲ ਗਣਤੰਤਰ ਦਿਵਸ ਪਰੇਡ ਲਈ ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮੁੱਖ ਮਹਿਮਾਨ ਬਣਨ ਦਾ ਸੱਦਾ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੂੰ ਸੱਦਾ ਭੇਜੇ ਜਾਣ ਦੀ ਇਹ ਜਾਣਕਾਰੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਹੈ। ਜੇਕਰ ਅਮਰੀਕੀ ਰਾਸ਼ਟਰਪਤੀ ਭਾਰਤ ਦਾ ਇਹ ਸੱਦਾ ਸਵੀਕਾਰ ਕਰ ਲੈਂਦੇ ਹਨ ਤਾਂ ਵਿਦੇਸ਼ ਨੀਤੀ ਦੇ ਪੱਧਰ ‘ਤੇ ਪਿਛਲੇ ਕੁਝ ਸਾਲਾਂ ਵਿਚ ਨਰਿੰਦਰ ਮੋਦੀ ਸਰਕਾਰ ਲਈ ਇਹ ਇਕ ਵੱਡੀ ਕਾਮਯਾਬੀ ਹੋਵੇਗੀ। ਭਾਰਤ ਨੂੰ ਇਸ ਸੱਦੇ ‘ਤੇ ਅਮਰੀਕਾ ਦੀ ਪ੍ਰਤੀਕਿਰਿਆ ਦੀ ਉਡੀਕ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਨੂੰ ਇਹ ਸੱਦਾ ਇਸ ਸਾਲ ਅਪ੍ਰੈਲ ਮਹੀਨੇ ਵਿਚ ਭੇਜਿਆ ਸੀ। ਅਜਿਹੇ ਸੰਕੇਤ ਵੀ ਮਿਲ ਰਹੇ ਹਨ ਕਿ ਟਰੰਪ ਪ੍ਰਸ਼ਾਸਨ ਭਾਰਤ ਦੇ ਇਸ ਸੱਦੇ ‘ਤੇ ਵਿਚਾਰ ਕਰ ਰਿਹਾ ਹੈ। ਧਿਆਨ ਰਹੇ ਕਿ 2015 ਵਿਚ ਆਯੋਜਿਤ ਕੀਤੀ ਗਈ ਗਣਤੰਤਰ ਦਿਵਸ ਪਰੇਡ ਵਿਚ ਅਮਰੀਕਾ ਦੇ ਉਸ ਸਮੇਂ ਦੇ ਰਾਸ਼ਟਰਪਤੀ ਬਰਾਕ ਓਬਾਮਾ ਮੋਦੀ ਸਰਕਾਰ ਦੇ ਪਹਿਲੇ ਮੁੱਖ ਮਹਿਮਾਨ ਬਣੇ ਸਨ।

Check Also

ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ

ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ …