Breaking News
Home / ਪੰਜਾਬ / ‘ਆਪ’ ਦੇ ਬਾਗੀ ਧੜੇ ਨੇ ਸੁਖਪਾਲ ਖਹਿਰਾ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ

‘ਆਪ’ ਦੇ ਬਾਗੀ ਧੜੇ ਨੇ ਸੁਖਪਾਲ ਖਹਿਰਾ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ

ਖਹਿਰਾ ਪ੍ਰਧਾਨ ਬਣਕੇ ਪਾਰਟੀ ਨੂੰ ਵਧੀਆ ਢੰਗ ਨਾਲ ਚਲਾਉਣਗੇ : ਕੰਵਰ ਸੰਧੂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੇ ਅੱਜ ਬਗਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ ਕਮੇਟੀ ਵਿੱਚ ਇਹ ਫ਼ੈਸਲਾ ਕੀਤਾ ਗਿਆ। ਖਹਿਰਾ ਨੇ ਮੀਟਿੰਗ ਵਿੱਚ ਕਿਹਾ ਕਿ ਉਹ ਵਰਕਰਾਂ ਦੀਆਂ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਤਿੰਨ ਕਾਨਫਰੰਸਾਂ ਵਿੱਚ ਪੁਸ਼ਟੀ ਕਰਵਾ ਕੇ ਇਹ ਅਹੁਦਾ ਸੰਭਾਲ ਲੈਣਗੇ। ਇਸ ਸਬੰਧੀ ਕੰਵਰ ਸੰਧੂ ਨੇ ਕਿਹਾ ਕਿ ਸੁਖਪਾਲ ਖਹਿਰਾ ਪ੍ਰਧਾਨਗੀ ਦਾ ਅਹੁਦਾ ਹਾਸਲ ਨਹੀਂ ਕਰਨਾ ਚਾਹੁੰਦੇ ਸਨ ਪਰ ਪੀਏਸੀ ਨੇ ਫ਼ੈਸਲਾ ਕਰਕੇ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਲੈਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਹੁਣ ਲੋਕਾਂ ਦੇ ਆਗੂ ਬਣ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਉਹ ਪ੍ਰਧਾਨ ਬਣ ਕੇ ਵਧੀਆ ਢੰਗ ਨਾਲ ਚਲਾਉਣਗੇ। ਧਿਆਨ ਰਹੇ ਕਿ ਕੱਲ੍ਹ ਅਰਵਿੰਦ ਕੇਜਰੀਵਾਲ ਨੇ ਸੁਨਾਮ ਵਿਚ ਕਿਹਾ ਸੀ ਕਿ ਵਿਧਾਇਕਾਂ ਦੀ ਨਰਾਜ਼ਗੀ ਛੇਤੀ ਦੂਰ ਕਰ ਲਵਾਂਗੇ। ਉਨ੍ਹਾਂ ਕਿਹਾ ਸੀ ਕਿ ਸਾਰਿਆਂ ਨੂੰ ਇਕੱਠਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Check Also

ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੇ ਸੇਵਾਕਾਲ ਵਿਚ ਹੋਇਆ ਹੋਰ ਵਾਧਾ

ਸੁਪਰੀਮ ਕੋਰਟ ਦਾ ਫੈਸਲਾ – ਡੀ.ਜੀ.ਪੀ. ਦੀਆਂ ਨਿਯੁਕਤੀਆਂ ‘ਚ ਯੂ.ਪੀ.ਐਸ.ਸੀ. ਦੀ ਭੂਮਿਕਾ ਬਣੀ ਰਹੇਗੀ ਚੰਡੀਗੜ੍ਹ/ਬਿਊਰੋ …