Breaking News
Home / ਪੰਜਾਬ / ਪੰਜਾਬ ਦੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਪੰਜਾਬ ਦੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਪਰਖ ਕਾਲ ਦੌਰਾਨ ਵੀ ਮਿਲੇਗੀ ਪੂਰੀ ਤਨਖਾਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਵਿਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਵਲੋਂ ਪਰਖ ਕਾਲ ਵਿਚ ਚੱਲ ਰਹੇ ਮੁਲਾਜ਼ਮਾਂ ਨੂੰ ਬੱਝਵੀਂ ਤਨਖਾਹ ਦੇਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਸਿੱਧੇ ਤੌਰ ‘ਤੇ ਕਿਹਾ ਜਾਵੇ ਤਾਂ ਹਾਈਕੋਰਟ ਦੇ ਹੁਕਮ ਲਾਗੂ ਹੋਣ ਤੋਂ ਬਾਅਦ ਪਰਖ ਕਾਲ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਵੀ ਮਿਲੇਗੀ ਅਤੇ ਇਸ ਪੀਰੀਅਡ ਨੂੰ ਤਜ਼ਰਬੇ ਵਿਚ ਵੀ ਬਕਾਇਦਾ ਸ਼ਾਮਲ ਕੀਤਾ ਜਾਵੇਗਾ।ઠਧਿਆਨ ਰਹੇ ਕਿ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਨਿਯੁਕਤੀ ਪੱਤਰ ਵਿਚ ਵੀ ਮੁੱਢਲੀ ਤਨਖਾਹ ‘ਤੇ 3 ਸਾਲਾਂ ਤੱਕ ਕੰਮ ਕਰਨ ਦੀ ਸ਼ਰਤ ਲਾਈ ਹੋਈ ਸੀ, ਜੋ ਕਿ ਹੁਣ ਖਤਮ ਹੋ ਗਈ ਹੈ। ਇਸ ਨਾਲ ਕੈਪਟਨ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਸਰਕਾਰ ਵਲੋਂ ਪਹਿਲਾਂ ਹੀ ਖਜ਼ਾਨਾ ਖਾਲੀ ਹੋਣ ਦਾ ਰੌਲਾ ਪਾਇਆ ਜਾ ਰਿਹਾ ਹੈ।

Check Also

ਪੰਜ ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ

ਪੈਸੇ ਕਮਾਉਣ ਦੇ ਲਾਲਚ ਵਿਚ ਸਮਗਲਿੰਗ ਕਰਨ ਲੱਗਾ ਸੀ ਮਨਬੀਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੁਲਿਸ ਨੇ …