Breaking News
Home / ਭਾਰਤ / ਸੁਪਰੀਮ ਕੋਰਟ ਦੇ ਚੀਫ ਜਸਟਿਸ ਬਣੇ ਰੰਜਨ ਗੋਗੋਈ

ਸੁਪਰੀਮ ਕੋਰਟ ਦੇ ਚੀਫ ਜਸਟਿਸ ਬਣੇ ਰੰਜਨ ਗੋਗੋਈ

3 ਅਕਤੂਬਰ ਨੂੰ ਚੁੱਕਣਗੇ ਅਹੁਦੇ ਦੀ ਸਹੁੰ
ਨਵੀਂ ਦਿੱਲੀ/ਬਿਊਰੋੇ ਨਿਊਜ਼
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਰੰਜਨ ਗੋਗੋਈ ਨੂੰ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕਰ ਦਿੱਤਾ ਹੈ। ਗੋਗੋਈ ਆਉਂਦੀ 3 ਅਕਤੂਬਰ ਨੂੰ 46ਵੇਂ ਚੀਫ ਜਸਟਿਸ ਦੇ ਤੌਰ ‘ਤੇ ਅਹੁਦਾ ਸੰਭਾਲਣਗੇ। ਜਸਟਿਸ ਰੰਜਨ ਗੋਗਈ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਜਗ੍ਹਾ ਲੈਣਗੇ। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਦੀਪਕ ਮਿਸ਼ਰਾ ਜਿਨ੍ਹਾਂ ਦਾ ਕਾਰਜਕਾਲ 2 ਅਕਤੂਬਰ ਨੂੰ ਪੂਰਾ ਹੋ ਰਿਹਾ ਹੈ, ਨੇ ਆਪਣੇ ਉੱਤਰਾਧਿਕਾਰੀ ਲਈ ਜਸਟਿਸ ਰੰਜਨ ਗੋਗੋਈ ਦਾ ਨਾਂ ਸਰਕਾਰ ਨੂੰ ਭੇਜਿਆ ਸੀ। ਜਿਸ ‘ਤੇ ਕੇਂਦਰ ਸਰਕਾਰ ਨੇ ਮੋਹਰ ਲਗਾਈ ਹੈ। ਗੋਗੋਈ ਦਾ ਕਾਰਜਕਾਲ 17 ਨਵੰਬਰ 2019 ਤੱਕ ਰਹੇਗਾ। ਚੀਫ ਜਸਟਿਸ ਮਿਸ਼ਰਾ ਤੋਂ ਬਾਅਦ ਜਸਟਿਸ ਗੋਗੋਈ ਸੁਪਰੀਮ ਕੋਰਟ ਵਿਚ ਸੀਨੀਆਰਟੀ ਦੀ ਸੂਚੀ ਵਿਚ ਦੂਜੇ ਨੰਬਰ ‘ਤੇ ਹਨ। ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਨੂੰ ਚੀਫ ਜਸਟਿਸ ਆਫ ਇੰਡੀਆ ਬਣਾਇਆ ਜਾਂਦਾ ਹੈ।

Check Also

ਮੁੰਬਈ ਹਮਲੇ ਦਾ ਮਾਸਟਰ ਮਾਈਂਡ ਹਾਫਿਜ਼ ਸਈਦ ਪਾਕਿਸਤਾਨ ‘ਚ ਗ੍ਰਿਫਤਾਰ

ਸਈਦ ‘ਤੇ ਪਾਬੰਦੀਸ਼ੁਦਾ ਸੰਗਠਨਾਂ ਲਈ ਫੰਡ ਇਕੱਠਾ ਕਰਨ ਦਾ ਆਰੋਪ ਇਸਲਾਮਾਬਾਦ/ਬਿਊਰੋ ਨਿਊਜ਼   ਪਾਕਿਸਤਾਨ ਪੁਲਿਸ ਨੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਨੂੰ ਅੱਜ ਗ੍ਰਿਫਤਾਰ ਕਰ ਲਿਆ। ਪਾਕਿ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਦਫਤਰ ਤੋਂ ਮਿਲੀ ਜਾਣਕਾਰੀ ਮੁਤਾਬਕਉਹ ਲਾਹੌਰ ਤੋਂ ਗੁੱਜਰਾਂਵਾਲਾ ਜਾ ਰਿਹਾ ਸੀ। ਹਾਫਿਜ਼ ਸਈਦ ‘ਤੇ ਪਾਬੰਦੀਸ਼ੁਦਾ ਸੰਗਠਨਾਂ ਲਈ ਫੰਡ ਇਕੱਠਾ ਕਰਨ ਦਾ ਆਰੋਪ ਹੈ। ਪਾਕਿ ਮੀਡੀਆ ਦੇ ਮੁਤਾਬਕ ਹਫਿਜ਼ ਨੂੰ ਨਿਆਇਕਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸੇ ਸਾਲ ਮਾਰਚ ਮਹੀਨੇ ਪਾਕਿ ਸਰਕਾਰ ਨੇ ਐਂਟੀ ਟੈਰੇਰਿਜ਼ਮ ਐਕਟ-1997 ਦੇ ਤਹਿਤ ਹਾਫਿਜ਼ ਦੇ ਸੰਗਠਨ ਜਮਾਤ-ਉਦ-ਦਾਵਾ ਅਤੇ ਫਲਾਹ-ਏ-ਇਨਸਾਨੀਅਤ ‘ਤੇ ਵੀ ਪਾਬੰਦੀ ਲਗਾਈ ਸੀ। ਅਮਰੀਕਾ ਨੇ ਵੀ ਸਈਦ ਨੂੰ ਖਤਰਨਾਕ ਅੱਤਵਾਦੀ ਐਲਾਨਿਆ ਹੋਇਆ ਹੈ ਅਤੇ ਉਸ ‘ਤੇ 10 ਮਿਲੀਅਨ ਅਮਰੀਕੀਡਾਲਰ ਦਾ ਇਨਾਮ ਵੀ ਰੱਖਿਆ ਗਿਆ ਹੈ।