Breaking News
Home / ਪੰਜਾਬ / ਸੁੱਚਾ ਸਿੰਘ ਛੋਟੇਪੁਰ ਦੀ ‘ਆਪ’ ਹੋ ਸਕਦੀ ਹੈ ਵਾਪਸੀ

ਸੁੱਚਾ ਸਿੰਘ ਛੋਟੇਪੁਰ ਦੀ ‘ਆਪ’ ਹੋ ਸਕਦੀ ਹੈ ਵਾਪਸੀ

ਸਿਸੋਦੀਆ ਭਲਕੇ ਮੀਟਿੰਗ ‘ਚ ਕਰਨਗੇ ਛੋਟੇਪੁਰ ਦੀਆਂ ਸ਼ਰਤਾਂ ‘ਤੇ ਵਿਚਾਰ
ਚੰਡੀਗੜ੍ਹ/ਬਿਊਰੋ ਨਿਊਜ਼
ਸੁੱਚਾ ਸਿੰਘ ਛੋਟੇਪੁਰ ਦੀ ਆਮ ਆਦਮੀ ਪਾਰਟੀ ਵਿਚ ਵਾਪਸੀ ਲਗਭਗ ਤੈਅ ਮੰਨੀ ਜਾ ਰਹੀ ਜਾ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਭਲਕੇ ਚੰਡੀਗੜ੍ਹ ਵਿਚ ਪਾਰਟੀ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ। ਸੁੱਚਾ ਸਿੰਘ ਛੋਟੇਪੁਰ ਨੇ ਜਿਹੜੀਆਂ ਸ਼ਰਤਾਂ ਰੱਖੀਆਂ ਹਨ, ਉਨ੍ਹਾਂ ਸ਼ਰਤਾਂ ‘ਤੇ ਇਸ ਮੀਟਿੰਗ ਵਿਚ ਵਿਚਾਰ ਵੀ ਹੋਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਪ੍ਰਮੁੱਖ ‘ਆਪ’ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਛੋਟੇਪੁਰ ਦੇ ਘਰ ਜਾ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਆਉਣ ਲਈ ਕਿਹਾ ਸੀ। ਛੋਟੇਪੁਰ ਨੇ ਜਵਾਬ ਵਿੱਚ ਕਿਹਾ ਸੀ ਕਿ ਉਹ ਹੁਣ ਤੱਕ ਕੁਝ ਵੀ ਨਹੀਂ ਭੁੱਲੇ, ਜੋ ਉਨ੍ਹਾਂ ਦੇ ਨਾਲ ਕੀਤਾ ਗਿਆ ਸੀ। ਆਗੂਆਂ ਨੇ ਹਾਈਕਮਾਂਡ ਨੂੰ ਸੂਚਿਤ ਕਰ ਦਿੱਤਾ ਸੀ ਕਿ ਛੋਟੇਪੁਰ ਨੇ ਪਾਰਟੀ ਵਿੱਚ ਵਾਪਸ ਆਉਣ ਲਈ ਕੁਝ ਸ਼ਰਤਾਂ ਰੱਖੀਆਂ ਹਨ।
ਉਧਰ ਦੂਜੇ ਪਾਸੇ ਪਾਰਟੀ ਦੀ ਪੰਜਾਬ ਇਕਾਈ ਨੇ ਭਲਕੇ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਭਾਰੀ ਮੀਂਹ ਦੇ ਚੱਲਦਿਆਂ ਇਹ ਪ੍ਰੋਗਰਾਮ ਮੁਲਤਵੀ ਕਰਨਾ ਪਿਆ ਹੈ।

Check Also

ਗਿਆਨੀ ਗੁਰਬਚਨ ਸਿੰਘ ਨੇ ਅਸਤੀਫਾ ਦੇਣੋਂ ਕੀਤਾ ਇਨਕਾਰ

ਕਿਹਾ, ਜਦੋਂ ਉਨ੍ਹਾਂ ਦਾ ਮਨ ਕਰੇਗਾ ਉਦੋਂ ਅਸਤੀਫਾ ਦੇ ਦੇਣਗੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ …