Breaking News
Home / ਭਾਰਤ / ਇਮਰਾਨ ਖਾਨ ਨੇ ਕਿਹਾ, ਕਸ਼ਮੀਰ ‘ਚ ਬੇਕਸੂਰ ਮਾਰੇ ਜਾ ਰਹੇ ਹਨ

ਇਮਰਾਨ ਖਾਨ ਨੇ ਕਿਹਾ, ਕਸ਼ਮੀਰ ‘ਚ ਬੇਕਸੂਰ ਮਾਰੇ ਜਾ ਰਹੇ ਹਨ

ਭਾਰਤ ਦਾ ਕਹਿਣਾ, ਪਹਿਲਾਂ ਆਪਣੀ ਜ਼ਮੀਨ ਤੋਂ ਅੱਤਵਾਦ ਨੂੰ ਕਰੋ ਖਤਮ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਸ਼ਮੀਰ ‘ਤੇ ਦਿੱਤੇ ਬਿਆਨ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਹੈ। ਨਾਲ ਹੀ ਪਾਕਿਸਤਾਨ ਨੂੰ ਕਿਹਾ ਕਿ ਉਸ ਨੂੰ ਦੂਜੇ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਦੀ ਬਜਾਏ ਆਪਣੀ ਜ਼ਮੀਨ ਤੋਂ ਅੱਤਵਾਦ ਖਤਮ ਕਰਨਾ ਚਾਹੀਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਗੱਲਬਾਤ ਨੂੰ ਲੈ ਕੇ ਪਾਕਿ ਦਾ ਰਵੱਈਆ ਠੀਕ ਨਹੀਂ ਹੈ। ਉਹ ਅੱਤਵਾਦ ਅਤੇ ਹਿੰਸਾ ਨੂੰ ਸਮਰਥਨ ਦੇ ਰਿਹਾ ਹੈ। ਪਾਕਿ ਦਾ ਅਜਿਹਾ ਰਵੱਈਆ ਦੁਨੀਆ ਦੇ ਸਾਹਮਣੇ ਵੀ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਲੋਂ ਅੱਤਵਾਦ ਨੂੰ ਵਧਾ ਚੜ੍ਹਾ ਕੇ ਪੇਸ਼ ਕਰਨਾ ਅਤੇ ਭਾਰਤ ਸਮੇਤ ਦੂਜੇ ਦੇਸ਼ਾਂ ਦੇ ਖਿਲਾਫ ਅੱਤਵਾਦੀ ਗਤੀਵਿਧੀਆਂ ਨੂੰ ਬੰਦ ਕਰਨਾ ਚਾਹੀਦਾ ਹੈ।

Check Also

ਮੁੰਬਈ ਦੇ ਡੋਂਗਰੀ ‘ਚ ਸੌ ਸਾਲ ਪੁਰਾਣੀ ਇਮਾਰਤ ਡਿੱਗੀ

12 ਮੌਤਾਂ ਅਤੇ 40 ਵਿਅਕਤੀਆਂ ਦੇ ਮਲਬੇ ਹੇਠਾਂ ਦਬੇ ਹੋਣ ਦਾ ਖਦਸ਼ਾ ਮੁੰਬਈ/ਬਿਊਰੋ ਨਿਊਜ਼ ਮੁੰਬਈ …