Breaking News
Home / ਦੁਨੀਆ / ਪਾਕਿ ਸੁਪਰੀਮ ਕੋਰਟ ਵੱਲੋਂ ਭਾਰਤੀ ਚੈਨਲਾਂ ‘ਤੇ ਪਾਬੰਦੀ

ਪਾਕਿ ਸੁਪਰੀਮ ਕੋਰਟ ਵੱਲੋਂ ਭਾਰਤੀ ਚੈਨਲਾਂ ‘ਤੇ ਪਾਬੰਦੀ

ਇਸਲਾਮਾਬਾਦ : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਥਾਨਕ ਚੈਨਲਾਂ ‘ਤੇ ਭਾਰਤੀ ਫਿਲਮ ਅਤੇ ਟੈਲੀਵਿਜ਼ਨ ਸ਼ੋਅ ਦੇ ਪ੍ਰਸਾਰਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਇਹ ਫ਼ੈਸਲਾ ਯੂਨਾਈਟਿਡ ਪ੍ਰੋਡਿਊਸਰ ਐਸੋਸੀਏਸ਼ਨ ਦੀ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਸੁਣਾਇਆ। ਪਟੀਸ਼ਨਕਰਤਾ ਨੇ ਪਾਕਿਸਤਾਨੀ ਟੀਵੀ ਚੈਨਲ ‘ਡਾਨ’ ‘ਤੇ ਵਿਦੇਸ਼ੀ ਸਮੱਗਰੀ ਦੇ ਪ੍ਰਸਾਰਣ ‘ਤੇ ਵਿਰੋਧ ਪ੍ਰਗਟਾਇਆ ਸੀ। ਚੀਫ ਜਸਟਿਸ ਸਾਕਿਬ ਨਿਸਾਰ ਨੇ ਆਦੇਸ਼ ਵਿਚ ਸਾਫ਼ ਕਿਹਾ ਕਿ ਕੇਵਲ ਸਹੀ ਸਮੱਗਰੀ ਦਾ ਹੀ ਪ੍ਰਸਾਰਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਲੋਕ ਸਾਡੇ ਬੰਨ੍ਹ ਦੇ ਨਿਰਮਾਣ ਵਿਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ ਕਰ ਰਹੇ ਹਨ ਤੇ ਅਸੀਂ ਉਨ੍ਹਾਂ ਦੇ ਚੈਨਲਾਂ ‘ਤੇ ਵੀ ਪਾਬੰਦੀ ਨਹੀਂ ਲਗਾ ਸਕਦੇ?

Check Also

ਅਮਰੀਕਾ ‘ਚ 50 ਭਾਰਤੀ ਉਤਪਾਦਾਂ ‘ਤੇ ਡਿਊਟੀ ਫ੍ਰੀ ਸਹੂਲਤ ਖਤਮ

ਡੋਨਾਲਡ ਟਰੰਪ ਦੇ ਇਸ ਫੈਸਲੇ ਨਾਲ ਹੈਂਡਲੂਮ ਤੇ ਖੇਤੀਬਾੜੀ ਉਤਪਾਦ ਪ੍ਰਭਾਵਿਤ ਜੀਐਸਪੀ ਤਹਿਤ ਦਿੱਤੀ ਜਾ …