Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਪੰਜਾਬ ਪੁਲਿਸ ਨੂੰ ਕੀਤਾ ਚੌਕਸ

ਕੈਪਟਨ ਅਮਰਿੰਦਰ ਨੇ ਪੰਜਾਬ ਪੁਲਿਸ ਨੂੰ ਕੀਤਾ ਚੌਕਸ

ਕਿਹਾ, ਸੂਬੇ ਦਾ ਮਾਹੌਲ ਖਰਾਬ ਕਰਨ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਫੌਜ ਦੇ ਮੁਖੀ ਬਿਪਿਨ ਰਾਵਤ ਤੇ ਖੁਫੀਆ ਏਜੰਸੀਆਂ ਵਲੋਂ ਦਿੱਤੀ ਜਾਣਕਾਰੀ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਵੀ ਸੁਚੇਤ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਪੁਲਿਸ ਨੂੰ ਚੌਕਸ ਰਹਿਣ ਲਈ ਕਹਿ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਰਹੱਦ ਪਾਰਲੀਆਂ ਤਾਕਤਾਂ ਦੀ ਸਹਾਇਤਾ ਨਾਲ ਕੱਟੜਪੰਥੀਆਂ ਵੱਲੋਂ ਸੂਬੇ ਦਾ ਮਾਹੌਲ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਸਕਦੀਆਂ ਹਨ। ਇਸ ਲਈ ਦੀਵਾਲੀ ਮੌਕੇ ਪੁਲਿਸ ਨੂੰ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਫੌਜ ਮੁਖੀ ਤੇ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ ਨੂੰ ਤਾਜ਼ਾ ਘਟਨਾਵਾਂ ਨਾਲ ਜੋੜ ਕੇ ਮੁੱਖ ਮੰਤਰੀ ਨੂੰ ਸਥਿਤੀ ਬਿਆਨ ਕੀਤੀ ਹੈ। ਇਸ ਮਗਰੋਂ ਕੈਪਟਨ ਨੇ ਭੀੜ-ਭੜੱਕੇ ਵਾਲੇ ਬਜ਼ਾਰਾਂ ਆਦਿ ਤੇ ਹੋਰ ਅਹਿਮ ਥਾਵਾਂ ‘ਤੇ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ।

Check Also

ਪਰਵਾਸੀ ਲਾੜਿਆਂ ਕੋਲੋਂ ਧੋਖਾ ਖਾਣ ਵਾਲੀਆਂ 8 ਕੁੜੀਆਂ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ

ਕਿਹਾ – ਕੁੜੀਆਂ ਨੂੰ ਧੋਖੇ ਤੋਂ ਬਚਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਹੋਣ ਚੰਡੀਗੜ੍ਹ/ਬਿਊਰੋ ਨਿਊਜ਼ ਪਰਵਾਸੀਆਂ …