Breaking News
Home / ਪੰਜਾਬ / ਪਰਵਾਸੀ ਲਾੜਿਆਂ ਕੋਲੋਂ ਧੋਖਾ ਖਾਣ ਵਾਲੀਆਂ 8 ਕੁੜੀਆਂ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ

ਪਰਵਾਸੀ ਲਾੜਿਆਂ ਕੋਲੋਂ ਧੋਖਾ ਖਾਣ ਵਾਲੀਆਂ 8 ਕੁੜੀਆਂ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ

ਕਿਹਾ – ਕੁੜੀਆਂ ਨੂੰ ਧੋਖੇ ਤੋਂ ਬਚਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਹੋਣ
ਚੰਡੀਗੜ੍ਹ/ਬਿਊਰੋ ਨਿਊਜ਼
ਪਰਵਾਸੀਆਂ ਲਾੜਿਆਂ ਵਲੋਂ ਸਤਾਈਆਂ ਅਤੇ ਧੋਖਾ ਖਾਣ ਵਾਲੀਆਂ 8 ਕੁੜੀਆਂ ਨੇ ਨਿਆਂ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਪਰਵਾਸੀ ਲਾੜੇ ਤੇ ਉਨ੍ਹਾਂ ਦੇ ਪਰਿਵਾਰ ਹੱਥੋਂ ਕੁੜੀਆਂ ਨੂੰ ਧੋਖੇ ਤੋਂ ਬਚਾਉਣ ਲਈ ਸੁਪਰੀਮ ਕੋਰਟ ਤੋਂ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਲਾੜਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੁੜੀ ਨੂੰ ਧੋਖਾ ਦੇਣ ਉੱਤੇ ਗ੍ਰਿਫ਼ਤਾਰ ਕਰਨ ਦੇ ਪ੍ਰਬੰਧ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਹੁਣ ਅਦਾਲਤ ਨੇ ਇਨ੍ਹਾਂ ਮੰਗਾਂ ਸਬੰਧੀ ਸਰਕਾਰ ਕੋਲੋਂ ਜਵਾਬ ਤਲਬ ਕੀਤਾ ਹੈ। ਦਾਇਰ ਪਟੀਸ਼ਨ ਮੁਤਾਬਕ ਅਜਿਹੀਆਂ 40 ਹਜ਼ਾਰ ਤੋਂ ਵੱਧ ਕੁੜੀਆਂ ਹਨ ਜਿਨ੍ਹਾਂ ਨੇ ਐਨ ਆਰ ਆਈ ਮੁੰਡਿਆਂ ਨਾਲ ਵਿਆਹ ਤੋਂ ਬਾਅਦ ਧੋਖਾ ਖਾਧਾ ਹੈ। ਕੁੜੀਆਂ ਵੱਲੋਂ ਪੇਸ਼ ਹੋਏ ਵਕੀਲ ਨੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੂੰ ਦੱਸਿਆ ਕਿ ਇਸ ਤਰ੍ਹਾਂ ਦੇ ਮਾਮਲਿਆਂ ਬਾਰੇ ਸਰਕਾਰ ਨੇ ਕੋਈ ਸਪਸ਼ਟ ਨੀਤੀ ਨਹੀਂ ਬਣਾਈ।

Check Also

ਸਿੱਖ ਸੰਗਠਨ ਤੇ ਗੁਰਦੁਆਰਾ ਕਮੇਟੀਆਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਜਿਸਟ੍ਰੇਸ਼ਨ ਕਰਵਾਉਣ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਕੀਤੇ ਨਿਰਦੇਸ਼ ਅੰਮ੍ਰਿਤਸਰ : …