Breaking News
Home / ਪੰਜਾਬ / ਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ ਵੀ ਉਠਾਇਆ

ਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ ਵੀ ਉਠਾਇਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਹਿਬ ਤੱਕ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਦਾ ਧਾਰਮਿਕ ਸਥਾਨ ਹੈ ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਥੇ ਗੁਜ਼ਾਰਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਸਾਹਿਬ ਤੱਕ ਲਾਂਘੇ ਨੂੰ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਾਰ-ਵਾਰ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ।

Check Also

ਕਾਨੂੰਨੀ ਪਿੰਜਰੇ ਵਿਚ ਫਸਿਆ ‘ਸਿੱਧੂ ਦਾ ਤਿੱਤਰ’

ਜੰਗਲੀ ਜੀਵ ਸੁਰੱਖਿਆ ਨਾਲ ਜੁੜੇ ਕਾਰਕੁੰਨ ਨੇ ਸਿੱਧੂ ਖਿਲਾਫ ਕੀਤੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …